ਕਸ਼ਮੀਰ ਤੋਂ ਲਸ਼ਕਰ ਦੇ ਤਿੰਨ ਅੱਤਵਾਦੀ ਗ੍ਰਿਫਤਾਰ, ਹਥਿਆਰ-ਗੋਲਾਬਾਰੂਦ ਬਰਾਮਦ

05/31/2020 10:59:28 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਸ਼ਹਿਰ 'ਚ ਸੁਰੱਖਿਆ ਦਸਤਿਆਂ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਬੁਲਾਰੇ ਨੇ ਦੱਸਿਆ ਕਿ ਖੂਫੀਆ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.), ਰਾਸ਼ਟਰੀ ਰਾਈਫਲਜ਼ (ਆਰ.ਆਰ.) ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸ਼ਨੀਵਾਰ ਦੇਰ ਰਾਤ ਸੋਪੋਰ 'ਚ ਇਕ ਸਾਂਝੀ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਲਸ਼ਕਰ ਦੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਇਕ ਯੂਬੀਜੀਐੱਲ ਥ੍ਰੋਅਰ, ਚਾਰ ਯੂਬੀਜੀਐੱਲ ਗ੍ਰਨੇਡਸ, ਚਾਰ ਏ.ਕੇ.-47, 137 ਰਾਊਂਡ ਕਾਰਤੂਸ ਸਮੇਤ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੰਬੰਧ 'ਚ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


DIsha

Content Editor

Related News