ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ''ਤੇ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਨੇ ਦਿੱਤੀ ਸ਼ਰਧਾਂਜਲੀ

Tuesday, Nov 24, 2020 - 11:06 AM (IST)

ਜੰਮੂ- ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਮੰਗਲਵਾਰ ਨੂੰ 9ਵੇਂ ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਸਿਨਹਾ ਨੇ ਕਿਹਾ,''ਸ੍ਰੀ ਗੁਰੂ ਤੇਗ ਬਹਾਦਰ ਦੀ ਸਿੱਖਿਆ ਅਤੇ ਉਨ੍ਹਾਂ ਦੀ ਸ਼ਹੀਦੀ, ਮਨੁੱਖੀ ਸੱਭਿਅਤਾ ਦੇ ਇਕ ਮੂਲਭੂਤ ਸਿਧਾਂਤ ਨੂੰ ਰੇਖਾਂਕਿਤ ਕਰਦੀ ਹੈ, ਜਿਸ ਅਨੁਸਾਰ ਸਾਰਿਆਂ ਨੂੰ ਮੁਕਤ ਹੋ ਕੇ ਜਿਊਂਣ ਦਾ ਅਧਿਕਾਰ ਹੈ।'' ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹ ਮਹੱਤਵਪੂਰਨ ਸੰਦੇਸ਼ ਦਿੰਦਾ ਹੈ ਕਿ ਉਨ੍ਹਾਂ ਨੂੰ ਲੋਕਾਂ ਦੀ ਸ਼ਰਧਾ, ਵਿਸ਼ਵਾਸ ਅਤੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੋਣਾ ਚਾਹੀਦਾ।

ਉੱਪ ਰਾਜਪਾਲ ਨੇ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ ਸਾਰਿਆਂ ਨੂੰ ਦੂਜਿਆਂ ਦੀ ਸੇਵਾ ਕਰਨ ਦਾ ਸੰਕਲਪ ਲੈਣਾ ਚਾਹੀਦਾ। ਸ੍ਰੀ ਗੁਰੂ ਤੇਗ ਬਹਾਦਰ ਦਾ ਜਨਮ ਇਕ ਅਪ੍ਰੈਲ 1621 ਨੂੰ ਹੋਇਆ ਸੀ। ਉਨ੍ਹਾਂ ਨੇ ਹਿੰਦੂਆਂ, ਸਿੱਖਾਂ, ਕਸ਼ਮੀਰੀ ਪੰਡਤਾਂ ਅਤੇ ਗੈਰ-ਮੁਸਲਮਾਨਾਂ ਦਾ ਇਸਲਾਮ 'ਚ ਜਬਰੀ ਧਰਮ ਪਰਿਵਰਤਨ ਦਾ ਵਿਰੋਧ ਕੀਤਾ ਸੀ। ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਆਦੇਸ਼ 'ਤੇ 1675 'ਚ ਅੱਜ ਦੇ ਦਿਨ ਦਿੱਲੀ 'ਚ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ ਸੀ।
 


DIsha

Content Editor

Related News