ਮਹਿਬੂਬਾ ਮੁਫ਼ਤੀ ਦੀ ਰਿਹਾਈ ਲਈ ਧੀ ਇਲਤਿਜਾ ਪਹੁੰਚੀ ਸੁਪਰੀਮ ਕੋਰਟ
Wednesday, Sep 23, 2020 - 06:56 PM (IST)
ਨਵੀਂ ਦਿੱਲੀ- ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦੀ ਰਿਹਾਈ ਦਾ ਮਾਮਲਾ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਲਤਿਜਾ ਮੁਫ਼ਤੀ ਨੇ ਆਪਣੀ ਮਾਂ ਦੀ ਰਿਹਾਈ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਲਤਿਜਾ ਮੁਫ਼ਤੀ ਦਾ ਦੋਸ਼ ਹੈ ਕਿ ਉਨ੍ਹਾਂ ਦੀ ਮਾਂ ਮਹਿਬੂਬਾ ਮੁਫ਼ਤੀ ਨੂੰ ਜਨ ਸੁਰੱਖਿਆ ਕੈਟ (ਪੀ.ਐੱਸ.ਏ.) ਦੇ ਅਧੀਨ ਗੈਰ-ਕਾਨੂੰਨੀ ਰੂਪ ਨਾਲ ਹਿਰਾਸਤ 'ਚ ਲਿਆ ਗਿਆ ਹੈ। ਉਨ੍ਹਾਂ ਨੂੰ ਫਰਵਰੀ 'ਚ ਇਸ ਕਾਨੂੰਨ ਦੇ ਅਧੀਨ ਹਿਰਾਸਤ 'ਚ ਲਿਆ ਗਿਆ ਸੀ ਅਤੇ ਉਹ ਹਾਲੇ ਤੱਕ ਹਿਰਾਸਤ 'ਚ ਹੀ ਹੈ।
ਦੱਸਣਯੋਗ ਹੈ ਕਿ ਪਿਛਲੇ ਸਾਲ 5 ਅਗਸਤ ਨੂੰ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਰੱਦ ਕਰ ਦਿੱਤੀ ਸੀ। ਇਸ ਦੌਰਾਨ ਸਾਬਕਾ ਮੁੱਖ ਮੰਤਰੀਆਂ ਫਾਰੂਖ ਅਬਦੁੱਲਾ, ਉਮਰ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਮੁੱਖ ਧਾਰਾ ਦੇ ਕਈ ਹੋਰ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਸੀ। ਹੁਣ ਫਾਰੂਖ ਅਤੇ ਉਮਰ ਰਿਹਾਅ ਹੋ ਚੁਕੇ ਹਨ। ਜੰਮੂ-ਕਸ਼ਮੀਰ ਸਰਕਾਰ ਨੇ 31 ਜੁਲਾਈ ਨੂੰ ਉਨ੍ਹਾਂ ਦਾ ਡਿਟੈਂਸ਼ਨ ਪਬਲਿਕ ਸੇਫਟੀ ਐਕਟ (ਪੀ.ਐੱਸ.ਏ.) ਦੇ ਅਧੀਨ ਹੋਰ ਤਿੰਨ ਮਹੀਨੇ ਲਈ ਵਧਾ ਦਿੱਤਾ ਸੀ।