ਪਾਕਿਸਤਾਨ ਨੇ 3 ਸਾਲਾਂ ''ਚ 8500 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ

08/28/2020 4:34:32 PM

ਜੰਮੂ- ਪਾਕਿਸਤਾਨੀ ਫੌਜ ਨੇ ਪਿਛਲੇ 3 ਸਾਲਾਂ ਤੋਂ ਵੀ ਘੱਟ ਸਮੇਂ ਦੌਰਾਨ 8500 ਤੋਂ ਵੱਧ ਵਾਰ ਜੰਮੂ-ਕਸ਼ਮੀਰ ਦੇ ਸਰਹੱਦੀ ਇਲਾਕਿਆਂ 'ਚ ਜੰਗਬੰਦੀ ਦਾ ਉਲੰਘਣ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਚਨਾ ਦੇ ਅਧਿਕਾਰ ਦੇ ਅਧੀਨ ਇਹ ਜਾਣਕਾਰੀ ਉਪਲੱਬਧ ਕਰਵਾਈ ਹੈ। ਜੰਮੂ ਦੇ ਇਕ ਸਮਾਜਿਕ ਵਰਕਰ ਨੇ ਸੂਚਨਾ ਦੇ ਅਧਿਕਾਰ ਦੇ ਅਧੀਨ ਮੰਤਰਾਲੇ ਨਾਲ ਇਸ ਸੰਬੰਧ 'ਚ ਜਾਣਕਾਰੀ ਮੰਗੀ ਸੀ। ਇਸ ਦੇ ਅਨੁਸਾਰ ਪਾਕਿਸਤਾਨੀ ਫੌਜ ਨੇ ਪਿਛਲੇ 3 ਸਾਲਾਂ ਤੋਂ ਵੀ ਘੱਟ ਸਮੇਂ ਦੌਰਾਨ ਜੰਮੂ-ਕਸ਼ਮੀਰ 'ਚ ਕੌਮਾਂਤਰੀ ਸਰਹੱਦ ਅਤੇ ਕੰਟਰੋਲ ਰੇਖਾ ਦੇ ਨੇੜੇ ਵਾਲੇ ਇਲਾਕਿਆਂ 'ਚ 8500 ਤੋਂ ਵੱਧ ਵਾਰ ਜੰਗਬੰਦੀ ਦੀ ਉਲੰਘਣਾ ਕਰ ਕੇ ਗੋਲੀਬਾਰੀ ਕੀਤੀ ਹੈ, ਜਿਸ 'ਚ ਵੱਡੇ ਪੈਮਾਨੇ 'ਤੇ ਜਾਨੀ ਨੁਕਸਾਨ ਵੀ ਹੋਇਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਕ ਜਨਵਰੀ 2018 ਤੋਂ ਲੈ ਕੇ ਜੁਲਾਈ 2020 ਤੱਕ ਪਾਕਿਸਤਾਨ ਵਲੋਂ 8571 ਵਾਰ ਜੰਗਬੰਦੀ ਦਾ ਉਲੰਘਣ ਕੀਤਾ ਗਿਆ ਹੈ। ਗ੍ਰਹਿ ਮੰਤਰਾਲੇ ਦੇ ਜੰਮੂ-ਕਸ਼ਮੀਰ ਦੇ ਡਾਇਰੈਕਟਰ ਦੇ ਦਫ਼ਤਰ ਵਲੋਂ ਉਪਲੱਬਧ ਕਰਵਾਈ ਗਈ ਜਾਣਕਾਰੀ ਅਨੁਸਾਰ ਇਸ 'ਚ 63 ਨਾਗਰਿਕਾਂ ਅਤੇ 56 ਸੁਰੱਖਿਆ ਕਰਮੀਆਂ ਦੀ ਮੌਤ ਹੋਈ ਹੈ, ਜਦੋਂ ਕਿ 308 ਨਾਗਰਿਕ ਅਤੇ 300 ਸੁਰੱਖਿਆ ਕਰਮੀ ਜ਼ਖਮੀ ਵੀ ਹੋਏ ਹਨ।


DIsha

Content Editor

Related News