ਜੰਮੂ : ਪਾਕਿਸਤਾਨੀ ਫੌਜ ਨੇ ਕੀਤੀ ਜੰਗਬੰਦੀ ਦੀ ਉਲੰਘਣਾ, 2 ਜਵਾਨ ਸ਼ਹੀਦ

05/02/2020 9:41:53 AM

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਸ਼ੁੱਕਰਵਾਰ ਨੂੰ ਪਾਕਿਸਤਾਨੀ ਫੌਜ ਵਲੋਂ ਹੋਈ ਫਾਇਰਿੰਗ 'ਚ ਤਿੰਨ ਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਸ਼ਨ। ਸ਼ਨੀਵਾਰ ਦੀ ਸਵੇਰ 2 ਜਵਾਨ ਸ਼ਹੀਦ ਹੋ ਗਏ। ਰੱਖਿਆ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪਾਕਿਸਤਾਨ ਵਲੋਂ ਉਲੰਘਣਾ ਕਰ ਕੇ ਕੰਟਰੋਲ ਰੇਖਾ ਨੇੜੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲੇ 'ਚ ਬਿਨਾਂ ਕਾਰਨ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ 'ਚ ਭਾਰਤੀ ਫੌਜ ਦੇ ਤਿੰਨ ਜਵਾਨ ਜ਼ਖਮੀ ਹੋ ਗਏ ਸਨ। ਸ਼ਨੀਵਾਰ ਨੂੰ 2 ਜਵਾਨ ਸ਼ਹੀਦ ਹੋ ਗਏ।

ਰੱਖਿਆ ਬੁਲਾਰੇ ਕਰਨਲ ਨੇ ਇਕ ਬਿਆਨ 'ਚ ਕਿਹਾ ਕਿ ਇਕ ਮਈ 2020 ਯਾਨੀ ਸ਼ੁੱਕਰਵਾਰ ਨੂੰ 3.30 ਵਜੇ ਪਾਕਿਸਤਾਨੀ ਫੌਜ ਨੇ ਬਾਰਾਮੂਲਾ ਜ਼ਿਲੇ 'ਚ ਕੰਟਰੋਲ ਰੇਖਾ ਨਾਲ ਲੱਗਦੇ ਰਾਮਪੁਰ ਸੈਕਟਰ 'ਚ ਬਿਨਾਂ ਕਾਰਨ ਜੰਗਬੰਦੀ ਦੀ ਉਲੰਘਣਾ ਕੀਤੀ। ਜੰਗਬੰਦੀ ਦੀ ਉਲੰਘਣਾ 'ਚ ਤਿੰਨ ਜਵਾਨ ਜ਼ਖਮੀ ਹੋ ਗਏ ਸਨ। ਤਿੰਨੋਂ ਜਵਾਨਾਂ ਨੂੰ ਫੌਜ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਗੰਭੀਰ ਰੂਪ ਨਾਲ ਜ਼ਖਮੀ ਜਵਾਨ ਸ਼ਨੀਵਾਰ ਨੂੰ ਸ਼ਹੀਦ ਹੋ ਗਏ। ਸ਼ਹੀਦ ਜਵਾਨਾਂ ਨੇ ਮ੍ਰਿਤਕ ਦੇਹ ਉਨਾਂ ਦੇ ਗ੍ਰਹਿ ਜ਼ਿਲਿਆਂ 'ਚ ਭੇਜ ਦਿੱਤੇ ਜਾਣਗੇ।


DIsha

Content Editor

Related News