ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ ''ਚ ਪਾਕਿਸਤਾਨੀ ਫ਼ੌਜ ਨੇ ਕੀਤੀ ਗੋਲੀਬਾਰੀ, ਇਕ ਜਵਾਨ ਸ਼ਹੀਦ

11/21/2020 11:57:50 AM

ਜੰਮੂ- ਪਾਕਿਸਤਾਨੀ ਫੋਰਸਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਸਥਿਤ ਮੋਹਰੀ ਚੌਕੀਆਂ 'ਤੇ ਗੋਲੀਬਾਰੀ ਕੀਤੀ। ਇਸ 'ਚ ਸ਼ਨੀਵਾਰ ਨੂੰ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਨੌਸ਼ਹਿਰਾ ਸੈਕਟਰ ਦੇ ਲਾਮ ਇਲਾਕੇ 'ਚ ਸਰਹੱਦ ਪਾਰ ਤੋਂ ਦੇਰ ਰਾਤ ਕਰੀਬ ਇਕ ਵਜੇ ਹੋਈ ਗੋਲੀਬਾਰੀ 'ਚ ਹੌਲਦਾਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਬਾਅਦ 'ਚ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਅਤੇ ਦੋਹਾਂ ਪਾਸੇ ਕੁਝ ਸਮੇਂ ਤੱਕ ਗੋਲੀਬਾਰੀ ਹੁੰਦੀ ਰਹੀ।

ਇਹ ਵੀ ਪੜ੍ਹੋ : ਕੁੱਤੇ ਦੀ ਮੌਤ ਤੋਂ ਦੁਖੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ’ਚ ਲਿਖਿਆ- ਮੈਨੂੰ ਬਾਬੂ ਨਾਲ ਦਫਨਾਇਆ ਜਾਵੇ

ਦੱਸਣਯੋਗ ਹੈ ਕਿ ਅੱਤਵਾਦੀਆਂ ਨੂੰ ਘੁਸਪੈਠ ਕਰਵਾਉਣ ਦੇ ਮਕਸਦ ਨਾਲ ਹੁਣ ਤੱਕ ਇਸ ਸਾਲ ਪਾਕਿਸਤਾਨ ਨੇ 4137 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਇਸ ਤੋਂ ਪਹਿਲਾਂ ਅੱਤਵਾਦੀਆਂ ਨੇ ਜੰਮੂ-ਕਸ਼ਮੀਰ 'ਚ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਦੱਸ ਦੇਈਏ ਕਿ ਭਾਰਤੀ ਫ਼ੌਜ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਨਗਰੋਟਾ ਇਲਾਕੇ 'ਚ ਟਰੱਕ 'ਚ ਲੁੱਕ ਕੇ ਜਾ ਰਹੇ ਚਾਰ ਅੱਤਵਾਦੀਆਂ ਨੂੰ ਮਾਰ ਸੁੱਟਿਆ ਸੀ, ਇਹ ਸਾਰੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਹੋਏ ਸਨ। ਇਸ ਘਟਨਾ ਦੇ ਬਾਅਦ ਤੋਂ ਪਾਕਿਸਤਾਨ ਬੌਖਲਾ ਗਿਆ ਹੈ ਅਤੇ ਲਗਾਤਾਰ ਭਾਰਤੀ ਫ਼ੌਜ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀਬਾਰੀ ਕਰ ਰਿਹਾ ਹੈ।

ਇਹ ਵੀ ਪੜ੍ਹੋ : ਜੰਮੂ ਦੇ ਨਗਰੋਟਾ 'ਚ ਐਨਕਾਊਂਟਰ, ਫ਼ੌਜ ਨੇ 4 ਅੱਤਵਾਦੀਆਂ ਨੂੰ ਕੀਤਾ ਢੇਰ


DIsha

Content Editor

Related News