ਜੰਮੂ-ਕਸ਼ਮੀਰ : ਪੁੰਛ 'ਚ ਪਾਕਿਸਤਾਨ ਦੀ ਗੋਲੀਬਾਰੀ 'ਚ ਜਵਾਨ ਸ਼ਹੀਦ, 2 ਜ਼ਖਮੀ

Sunday, Jun 14, 2020 - 11:38 AM (IST)

ਜੰਮੂ-ਕਸ਼ਮੀਰ : ਪੁੰਛ 'ਚ ਪਾਕਿਸਤਾਨ ਦੀ ਗੋਲੀਬਾਰੀ 'ਚ ਜਵਾਨ ਸ਼ਹੀਦ, 2 ਜ਼ਖਮੀ

ਜੰਮੂ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਪਾਕਿਸਤਾਨੀ ਫੌਜੀਆਂ ਦੀ ਗੋਲੀਬਾਰੀ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ 2 ਹੋਰ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ 'ਚ ਇਸ ਮਹੀਨੇ ਮੋਹਰੀਆਂ ਚੌਕੀਆਂ ਅਤੇ ਪਿੰਡਾਂ 'ਤੇ ਗੋਲੀਬਾਰੀ 'ਚ ਹੋਈ ਇਹ ਤੀਜੀ ਮੌਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਪਾਕਿਸਤਾਨ ਨੇ ਸ਼ਨੀਵਾਰ ਰਾਤ ਸ਼ਾਹਪੁਰ-ਕੇਰਨੀ ਸੈਕਟਰ 'ਚ ਗੋਲੀਬਾਰੀ ਕੀਤੀ, ਜਿਸ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ।

ਉਨ੍ਹਾਂ ਦੱਸਿਆ ਕਿ ਪਾਕਿਸਤਾਨ ਦੀ ਗੋਲੀਬਾਰੀ 'ਚ 3 ਭਾਰਤੀ ਜਵਾਨ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਇਕ ਜਵਾਨ ਨੇ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਹਾਲੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਜਵਾਬੀ ਕਾਰਵਾਈ 'ਚ ਕੋਈ ਪਾਕਿਸਤਾਨੀ ਫੌਜ ਹਤਾਹਤ ਹੋਇਆ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਇਲਾਕੇ 'ਚ 4 ਜੂਨ ਨੂੰ ਪਾਕਿਸਤਾਨ ਦੀ ਗੋਲੀਬਾਰੀ 'ਚ ਹੌਲਦਾਰ ਪੀ. ਮਾਥਿਆਝਗਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਰਾਜੌਰੀ ਜ਼ਿਲ੍ਹੇ 'ਚ 10 ਜੂਨ ਨੂੰ ਇਸੇ ਤਰ੍ਹਾਂ ਦੀ ਘਟਨਾ 'ਚ ਨਾਈਕ ਗੁਰਚਰਨ ਸਿੰਘ ਸ਼ਹੀਦ ਹੋ ਗਏ ਸਨ।


author

DIsha

Content Editor

Related News