ਰਾਸ਼ਟਰਵਿਰੋਧੀ ਗਤੀਵਿਧੀਆਂ ਲਈ ਪਾਕਿਸਤਾਨ ਦੋਸ਼ੀ, ਫਿਰ ਕਸ਼ਮੀਰੀਆਂ ਨੂੰ ਸਜ਼ਾ ਕਿਉਂ : ਉਮਰ ਅਬਦੁੱਲਾ

Thursday, May 28, 2020 - 02:16 PM (IST)

ਰਾਸ਼ਟਰਵਿਰੋਧੀ ਗਤੀਵਿਧੀਆਂ ਲਈ ਪਾਕਿਸਤਾਨ ਦੋਸ਼ੀ, ਫਿਰ ਕਸ਼ਮੀਰੀਆਂ ਨੂੰ ਸਜ਼ਾ ਕਿਉਂ : ਉਮਰ ਅਬਦੁੱਲਾ

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ 4ਜੀ ਇੰਟਰਨੈੱਟ ਸੇਵਾ ਬਹਾਲ ਨਹੀਂ ਕੀਤੇ ਜਾਣ ਲਈ ਸਰਕਾਰ 'ਤੇ ਹਮਲਾ ਕਰਦੇ ਹੋਏ ਨੈਸ਼ਨਲ ਕਾਨਫਰੰਸ ਦੇ ਉਪ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਵਾਲ ਚੁੱਕਿਆ ਕਿ ਜਦੋਂ ਕੇਂਦਰ ਸਰਕਾਰ ਅੱਤਵਾਦ ਅਤੇ ਰਾਸ਼ਟਰਵਿਰੋਧੀ ਗਤੀਵਿਧੀਆਂ ਲਈ ਪਾਕਿਸਤਾਨ 'ਤੇ ਦੋਸ਼ ਲਗਾਉਂਦੀ ਹੈ ਤਾਂ ਇੱਥੇ ਦੇ ਲੋਕਾਂ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ। ਉਮਰ ਨੇ ਟਵਿੱਟਰ 'ਤੇ ਕਿਹਾ,''ਕੇਂਦਰ ਇਨ੍ਹਾਂ ਸਾਰਿਆਂ ਲਈ ਪਾਕਿਸਤਾਨ ਨੂੰ ਦੋਸ਼ੀ ਠਹਿਰਾਉਂਦਾ ਹੈ। ਅਜਿਹੇ 'ਚ ਉਨ੍ਹਾਂ ਹਾਲਾਤਾਂ ਲਈ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਸਜ਼ਾ ਕਿਉਂ ਦਿੱਤੀ ਜਾ ਰਹੀ ਹੈ, ਜੋ ਸਾਡੇ ਕੰਟਰੋਲ ਤੋਂ ਬਾਹਰ ਹੈ ਅਤੇ ਜਿਨ੍ਹਾਂ ਲਈ ਅਸੀਂ ਜ਼ਿੰਮੇਵਾਰ ਨਹੀਂ ਹਾਂ।''

ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਕੰਮ ਕਸ਼ਮੀਰ ਦੇ ਲੋਕਾਂ ਦੇ ਕੰਟਰੋਲ ਤੋਂ ਬਾਹਰ ਹਨ। ਇਸ ਦੇ ਬਾਵਜੂਦ ਇੱਥੋਂ ਦੇ ਲੋਕਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ। ਇਹ ਲੋਕਤੰਤਰ ਨਹੀਂ ਹੈ, ਨਾ ਹੀ ਜ਼ਮੀਨੀ ਪੱਧਰ 'ਤੇ ਕੋਈ ਵੱਡੀਆਂ ਆਰਥਿਕ ਗਤੀਵਿਧੀਆਂ ਹਨ ਅਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਸੂਬੇ 'ਚ ਵਿਗੜਦੀ ਸੁਰੱਖਿਆ ਵਿਵਸਥਾ ਨੂੰ ਵੀ ਸਵੀਕਾਰਿਆ ਹੈ। 10 ਮਹੀਨੇ ਦਾ ਰਿਪੋਰਟ ਕਾਰਡ ਵੀ ਅਸਰਦਾਰ ਨਹੀਂ ਹੈ।


author

DIsha

Content Editor

Related News