ਜੰਮੂ-ਕਸ਼ਮੀਰ : ਰਾਜੌਰੀ ''ਚ ਪਾਕਿਸਤਾਨੀ ਫੌਜੀਆਂ ਨੇ ਕੀਤੀ ਗੋਲੀਬਾਰੀ, ਜਵਾਨ ਸ਼ਹੀਦ
Monday, Jun 22, 2020 - 02:30 PM (IST)
ਜੰਮੂ- ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ 'ਚ ਸੋਮਵਾਰ ਨੂੰ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ ਕੋਲ ਸਰਹੱਦ ਪਾਰ ਤੋਂ ਹੋਈ ਗੋਲੀਬਾਰੀ 'ਚ ਫੌਜ ਦਾਇਕ ਜਵਾਨ ਸ਼ਹੀਦ ਹੋ ਗਿਆ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਦੇਵੇਂਦਰ ਆਨੰਦ ਨੇ ਕਿਹਾ ਕਿ ਪਾਕਿਸਤਾਨੀ ਫੌਜ ਨੇ ਰਾਜੌਰੀ ਦੇ ਨੌਸ਼ਹਿਰਾ ਸੈਕਟਰ 'ਚ ਕੰਟਰੋਲ ਰੇਖਾ ਕੋਲ ਬਿਨਾਂ ਕਿਸੇ ਕਾਰਨ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ। ਭਾਰਤੀਫੌਜ ਦੇ ਦੁਸ਼ਮਣ ਦੀ ਗੋਲੀਬਾਰੀ ਦਾ ਜ਼ਬਰਦਸਤ ਮੂੰਹ ਤੋੜ ਜਵਾਬ ਦਿੱਤਾ ਅਤੇ ਇਸ ਘਟਨਾ 'ਚ ਫੌਜ ਦਾਇਕ ਜਵਾਨ ਹੌਲਦਾਰ ਦੀਪਕ ਕਾਕਰੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਅਤੇ ਬਾਅਦ 'ਚ ਜਵਾਨ ਸ਼ਹੀਦ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਹੌਲਦਾਰ ਦੀਪਕ ਕਾਕਰੀ ਇਕ ਬਹਾਦੁਰ, ਬੇਹੱਦ ਪ੍ਰੇਰਿਤ ਜਵਾਨ ਸਨ। ਉਨ੍ਹਾਂ ਦੇ ਸਰਵਉੱਚ ਬਲੀਦਾਨ ਅਤੇ ਕਰਤੱਵ ਦੇ ਪ੍ਰਤੀ ਸਮਰਪਣ ਲਈ ਰਾਸ਼ਟਰ ਹਮੇਸ਼ਾ ਉਨ੍ਹਾਂ ਦਾ ਕਰਜ਼ਾਈ ਰਹੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੋਮਵਾਰ ਤੜਕੇ 3.30 ਵਜੇ ਪਾਕਿਸਤਾਨ ਨੇ ਬਿਨਾਂ ਕਾਰਨ ਹੀ ਪੁੰਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ 'ਚ ਕੰਟਰੋਲ ਰੇਖਾ ਕੋਲ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਪਾਕਿਸਤਾਨ ਨੇ ਫਿਰ ਤੋਂ 5.30 ਵਜੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਸ਼ੁਰੂ ਕੀਤੀ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਸਰਹੱਦ ਪਾਰ ਤੋਂ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ।