ਕਸ਼ਮੀਰ ''ਚ ਪੁਲਸ ਨੇ ਚਰਸ ਸਮੇਤ ਤਿੰਨ ਲੋਕਾਂ ਨੂੰ ਕੀਤਾ ਗ੍ਰਿਫਤਾਰ
Sunday, Jul 12, 2020 - 04:52 PM (IST)
ਸ਼੍ਰੀਨਗਰ- ਜੰਮੂ-ਕਸ਼ਮੀਰ ਪੁਲਸ ਨੇ ਕਸ਼ਮੀਰ ਘਾਟੀ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਇਕ ਕਿਲੋਗ੍ਰਾਮ ਤੋਂ ਵੱਧ ਚਰਸ ਬਰਾਮਦ ਕੀਤੀ ਹੈ। ਪੁਲਸ ਬੁਲਾਰੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਕ ਦੋਸ਼ੀ ਦੀ ਪਛਾਣ ਮੁਹੰਮਦ ਕਾਸਿਮ ਪੀਰ ਦੇ ਰੂਪ 'ਚ ਕੀਤੀ ਗਈ ਹੈ। ਉਹ ਕੁਪਵਾੜਾ ਦੇ ਦਰਗਮੁੱਲਾ ਦਾ ਵਾਸੀ ਹੈ। ਸੂਤਰਾਂ ਅਨੁਸਾਰ ਪੁਲਸ ਨੇ ਜਾਂਚ ਲਈ ਇਕ ਵਾਹਨ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਵਾਹਨ 'ਚੋਂ 1080 ਗ੍ਰਾਮ ਚਰਸ ਬਰਾਮਦ ਕੀਤੀ।
ਪੁਲਸ ਨੇ ਵਾਹਨ ਨੂੰ ਜ਼ਬਤ ਕਰ ਲਿਆ ਅਤੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਪੁਲਸ ਨੇ ਮੱਧ ਪ੍ਰਦੇਸ਼ ਦੇ ਬੜਗਾਮ 'ਚ 2 ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਵੀ ਚਰਸ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਸ ਨੇ ਸ਼ਨੀਵਾਰ ਨੂੰ ਸ਼੍ਰੀਨਗਰ 'ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਵੀ ਚਾਰ ਕਿਲੋਗ੍ਰਾਮ ਚਰਸ ਬਰਾਮਦ ਕੀਤੀ ਸੀ। ਪਿਛਲੇ 24 ਘੰਟਿਆਂ ਦੌਰਾਨ ਪੁਲਸ ਨੇ ਨਸ਼ੀਲੇ ਪਦਾਰਥ ਦੇ 5 ਤਸਕਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 5 ਕਿਲੋ ਤੋਂ ਵੱਧ ਚਰਸ ਬਰਾਮਦ ਕੀਤੀ ਹੈ।