ਜੰਮੂ-ਕਸ਼ਮੀਰ 'ਚ ਲਸ਼ਕਰ ਦਾ ਅੱਤਵਾਦੀ ਗੋਲਾ-ਬਾਰੂਦ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Wednesday, Aug 19, 2020 - 01:51 PM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਪੁਲਸ ਨੇ ਬਾਂਦੀਪੋਰਾ ਜ਼ਿਲ੍ਹੇ ਤੋਂ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਇਕ ਅੱਤਵਾਦੀ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਕ ਪੁਲਸ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਖੁਫੀਆ ਜਾਣਕਾਰੀ ਤੋਂ ਬਾਅਦ 13 ਰਾਸ਼ਟਰੀ ਰਾਈਫਲ, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਪੁਲਸ ਦੀ ਸਾਂਝੀ ਟੀਮ ਨੇ ਮੰਗਲਵਾਰ ਨੂੰ ਬਾਂਦੀਪੋਰਾ 'ਚ ਹਾਜਿਨ ਇਲਾਕੇ ਕੋਲ ਚੈੱਕ ਚੰਦਰਗੀਰ ਖੇਤਰ ਤੋਂ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ, ਜਿਸ ਦੀ ਪਛਾਣ ਸਬਜ਼ਾਰ ਅਹਿਮਦ ਰਾਥਰ ਉਰਫ਼ ਆਤਿਸ਼ ਭਾਈ ਦੇ ਰੂਪ 'ਚ ਕੀਤੀ ਗਈ ਹੈ। 

ਅਧਿਕਾਰੀ ਨੇ ਕਿਹਾ,''ਅੱਤਵਾਦੀ ਕੋਲੋਂ ਹਥਿਆਰ, ਗੋਲਾ ਬਾਰੂਦ ਸਮੇਤ ਇਕ ਪਿਸਤੌਲ, ਇਕ ਪਿਸਤੌਲ ਮੈਗਜ਼ੀਨ ਅਤੇ ਚਾਰ ਪਿਸਤੌਲ ਰਾਊਂਡ ਬਰਾਮਦ ਕੀਤੇ ਗਏ ਹਨ। ਅੱਤਵਾਦੀ ਹਾਲ ਹੀ 'ਚ ਲਸ਼ਕਰ ਨਾਲ ਜੁੜਿਆ ਸੀ ਅਤੇ ਉਸ ਦਾ ਕੰਮ ਹਾਜਿਨ ਇਲਾਕੇ ਦੇ ਨੇੜੇ-ਤੇੜੇ ਵਿਨਾਸ਼ਕਾਰੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ।'' ਉਨ੍ਹਾਂ ਨੇ ਦੱਸਿਆ ਕਿ ਹਾਜਿਨ ਥਾਣੇ 'ਚ ਉੱਚਿਤ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੋਮਵਾਰ ਤੜਕੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਨਾਕਾ 'ਤੇ ਹਮਲੇ 'ਚ 2 ਜਵਾਨ ਅਤੇ ਇਕ ਵਿਸ਼ੇਸ਼ ਪੁਲਸ ਅਧਿਕਾਰੀ (ਐੱਸ.ਪੀ.ਓ.) ਸ਼ਹੀਦ ਹੋ ਗਏ, ਜਦੋਂ ਕਿ ਸੁਰੱਖਿਆ ਫੋਰਸਾਂ ਦੀ ਜਵਾਬੀ ਕਾਰਵਾਈ 'ਚ ਲਸ਼ਕਰ-ਏ-ਤੋਇਬਾ ਦਾ ਸੀਨੀਅਰ ਕਮਾਂਡਰ ਸੱਜਾਦ ਸਮੇਤ 2 ਅੱਤਵਾਦੀ ਵੀ ਮਾਰੇ ਗਏ ਸਨ।


DIsha

Content Editor

Related News