ਪੁਲਵਾਮਾ 'ਚ ਮੁਕਾਬਲੇ ਦੌਰਾਨ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ, ਇਕ ਨੇ ਆਤਮ-ਸਮਰਪਣ ਕੀਤਾ

Friday, Nov 06, 2020 - 05:20 PM (IST)

ਪੁਲਵਾਮਾ 'ਚ ਮੁਕਾਬਲੇ ਦੌਰਾਨ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ, ਇਕ ਨੇ ਆਤਮ-ਸਮਰਪਣ ਕੀਤਾ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪੰਪੋਰ 'ਚ ਸੁਰੱਖਿਆ ਦਸਤਿਆਂ ਦੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦੌਰਾਨ ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਹਨ ਅਤੇ ਇਕ ਹੋਰ ਅੱਤਵਾਦੀ ਨੇ ਆਤਮ ਸਮਰਪਣ ਕਰ ਦਿੱਤਾ। ਇਸ ਮੁਕਾਬਲੇ 'ਚ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਸਵੇਰੇ ਇਸ ਗੱਲ ਦੀ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲਣ 'ਤੇ ਵੀਰਵਾਰ ਸ਼ਾਮ ਪੁਲਵਾਮਾ ਜ਼ਿਲ੍ਹੇ ਦੇ ਮੀਗ ਲਾਲਪੋਰਾ ਪੰਪੋਰ 'ਚ ਰਾਸ਼ਟਰੀ ਰਾਈਫਲ (ਆਰ.ਆਰ.), ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਨੇ ਇਕ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਰਾਤ ਦੇ ਹਨ੍ਹੇਰੇ ਕਾਰਨ ਵੀਰਵਾਰ ਨੂੰ ਮੁਹਿੰਮ ਰੋਕ ਦਿੱਤੀ ਗਈ, ਜਿਸ ਨੂੰ ਸ਼ੁੱਕਰਵਾਰ ਸਵੇਰੇ ਸੁਰੱਖਿਆ ਦਸਤਿਆਂ ਨੇ ਮੁੜ ਸ਼ੁਰੂ ਕੀਤਾ।
 

ਇਹ ਵੀ ਪੜ੍ਹੋ : ਆਨਲਾਈਨ ਕਲਾਸ ਮਗਰੋਂ 11 ਸਾਲ ਦੇ ਮਾਸੂਮ ਵਿਦਿਆਰਥੀ ਨੇ ਆਪਣੀ ਟਾਈ ਨਾਲ ਲਿਆ ਫਾਹਾ

ਸੁਰੱਖਿਆ ਦਸਤਿਆਂ ਦੇ ਜਵਾਨ ਜਦੋਂ ਇਕ ਨਿਸ਼ਚਿਤ ਸਥਾਨ ਵੱਲ ਵੱਧ ਰਹੇ ਸਨ ਤਾਂ ਉੱਥੇ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ, ਜਿਸ 'ਚ 2 ਅੱਤਵਾਦੀ ਮਾਰੇ ਗਏ। ਇਸ ਮੁਕਾਬਲੇ 'ਚ 2 ਨਾਗਰਿਕ ਵੀ ਜ਼ਖਮੀ ਹੋਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਜ਼ਖਮੀਆਂ 'ਚੋਂ ਇਕ ਨਾਗਰਿਕ ਦੀ ਅੱਜ ਯਾਨੀ ਸ਼ੁੱਕਰਵਾਰ ਸਵੇਰੇ ਇਲਾਜ ਦੌਰਾਨ ਹਸਪਤਾਲ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਆਦਿਬ ਨਬੀ ਦੇ ਰੂਪ 'ਚ ਕੀਤੀ ਗਈ ਹੈ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ ਅਤੇ ਪੂਰੇ ਵੇਰਵੇ ਦੀ ਉ਼ਡੀਕ ਹੈ।

ਇਹ ਵੀ ਪੜ੍ਹੋ : ਬੱਚੇ ਨੂੰ ਬੈਗ 'ਚ ਚਿੱਠੀ ਨਾਲ ਲਵਾਰਿਸ ਛੱਡ ਗਿਆ ਪਿਤਾ, ਲਿਖਿਆ- 'ਕੁਝ ਦਿਨ ਮੇਰੇ ਪੁੱਤ ਨੂੰ ਪਾਲ ਲਓ'


author

DIsha

Content Editor

Related News