ਜੰਮੂ-ਕਸ਼ਮੀਰ ਦੇ ਪੁਲਵਾਮਾ ''ਚ ਮੁਕਾਬਲਾ, ਇਕ ਅੱਤਵਾਦੀ ਢੇਰ

06/18/2020 12:08:23 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਵੀਰਵਾਰ ਨੂੰ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣ ਕਸ਼ਮੀਰ ਦੇ ਪੁਲਵਾਮਾ ਦੇ ਪੰਪੋਰੀ ਇਲਾਕੇ ਦੇ ਮੀਜ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਅੱਜ ਯਾਨੀ ਵੀਰਵਾਰ ਸਵੇਰੇ ਸੁਰੱਖਿਆ ਦਸਤਿਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਦੇ ਸੁਰੱਖਿਆ ਕਾਮਿਆਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਿਆ। ਸੁਰੱਖਿਆ ਦਸਤਿਆਂ ਦੇ ਜਵਾਨਾਂ ਨੇ ਵੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ ਅਤੇ ਮੁਹਿੰਮ ਹਾਲੇ ਵੀ ਜਾਰੀ ਹੈ।

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਮੰਗਲਵਾਰ ਨੂੰ ਹੋਏ ਮੁਕਾਬਲੇ 'ਚ ਵੀ ਸੁਰੱਖਿਆ ਦਸਤਿਆਂ ਨੇ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਮੌਕੇ ਤੋਂ ਇਕ ਏ.ਕੇ. ਰਾਈਫਲ ਅਤੇ ਇਕ ਇੰਸਾਸ ਰਾਈਫਲ ਬਰਾਮਦ ਹੋਈ ਸੀ। ਸ਼ਨੀਵਾਰ ਨੂੰ ਕੁਲਗਾਮ ਜ਼ਿਲ੍ਹੇ 'ਚ ਵੀ 2 ਅੱਤਵਾਦੀ ਮਾਰੇ ਗਏ ਸਨ। ਅਧਿਕਾਰਤ ਆਕਲਨ ਅਨੁਸਾਰ ਇਸ ਸਾਲ ਕੇਂਦਰ ਸ਼ਾਸਿਤ ਪ੍ਰਦੇਸ਼ 'ਚ 100 ਤੋਂ ਵਧ ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ 'ਚ ਵੱਖ-ਵੱਖ ਸੰਗਠਨਾਂ ਦੇ 10 ਤੋਂ ਵੱਧ ਸੀਨੀਅਰ ਕਮਾਂਡਰ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅਪ੍ਰੈਲ 'ਚ ਘੱਟੋ-ਘੱਟ 28 ਅੱਤਵਾਦੀ ਮਾਰੇ ਗਏ ਹਨ, ਜਦੋਂ ਕਿ ਪਿਛਲੇ 15 ਦਿਨਾਂ 'ਚ 22 ਅੱਤਵਾਦੀ ਮਾਰੇ ਗਏ ਹਨ। ਉੱਥੇ ਹੀ ਜਨਵਰੀ ਅਤੇ ਮਈ 'ਚ 18-18 ਅਤੇ ਫਰਵਰੀ ਅਤੇ ਮਾਰਚ 'ਚ 7-7 ਅੱਤਵਾਦੀ ਮਾਰੇ ਗਏ।


DIsha

Content Editor

Related News