ਜੰਮੂ-ਕਸ਼ਮੀਰ : ਪੁਲਵਾਮਾ ''ਚ ਜੈਸ਼-ਏ-ਮੁਹੰਮਦ ਦਾ ਅੱਤਵਾਦੀ ਗ੍ਰਿਫਤਾਰ

05/06/2020 10:55:55 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਕੋਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ। ਪੁਲਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਮੰਗਲਵਾਰ ਦੇਰ ਰਾਤ ਨੂੰ ਦੱਖਣੀ ਕਸ਼ਮੀਰ ਦੇ ਇਸ ਜ਼ਿਲੇ 'ਚ ਤ੍ਰਾਲ ਇਲਾਕੇ ਦੇ ਸਤੁਰਾ ਪਿੰਡ 'ਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਗਿਆ।

ਉਨਾਂ ਨੇ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਸਤੁਰਾ ਕ੍ਰਾਸਿੰਗ 'ਤੇ ਅੱਤਵਾਦੀ ਨੂੰ ਉਸ ਸਮੇਂ ਫੜਿਆ ਜਦੋਂ ਉਸ ਦੀਆਂ ਗਤੀਵਿਧੀਆਂ ਸ਼ੱਕੀ ਪਾਈਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਉਸ ਤੋਂ ਪੁੱਛ-ਗਿੱਛ ਕਰਨ 'ਤੇ ਸੁਰੱਖਿਆ ਫੋਰਸਾਂ ਨੇ ਇਕ ਏ.ਕੇ.-56 ਰਾਈਫਲ, 5 ਏ.ਕੇ. ਮੈਗਜ਼ੀਨ, 150 ਏ.ਕੇ. ਗੋਲੀਆਂ, ਤਿੰਨ ਚੀਨੀ ਹੱਥ ਗੋਲੇ ਅਤੇ 2 ਮੋਬਾਇਲ ਫੋਨ ਬਰਾਮਦ ਕੀਤੇ।


DIsha

Content Editor

Related News