ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 3 ਅੱਤਵਾਦੀ ਢੇਰ

Wednesday, Dec 09, 2020 - 10:13 AM (IST)

ਜੰਮੂ ਕਸ਼ਮੀਰ : ਪੁਲਵਾਮਾ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 3 ਅੱਤਵਾਦੀ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਬੁੱਧਵਾਰ ਨੂੰ ਹੋਏ ਮੁਕਾਬਲੇ 'ਚ ਸਥਾਨਕ ਅੱਤਵਾਦੀ ਸੰਗਠਨ ਅਲ-ਬਦਰ ਦੇ 3 ਅੱਤਵਾਦੀ ਮਾਰੇ ਗਏ। ਪੁਲਸ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਨਾਗਰਿਕ ਜ਼ਖਮੀ ਹੋ ਗਿਆ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫ਼ਲਜ਼, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਟਿਕੇਨ ਪਿੰਡ 'ਚ ਸਵੇਰੇ ਮੁਹਿੰਮ ਚਲਾਈ। ਸੁਰੱਖਿਆ ਫੋਰਸ ਦੇ ਜਵਾਨ ਪਿੰਡ 'ਚ ਇਕ ਸ਼ੱਕੀ ਇਲਾਕੇ ਵੱਲ ਵੱਧ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ 'ਚ ਗੋਲੀਆਂ ਚਲਾਈਆਂ ਦੋਹਾਂ ਪੱਖਾਂ ਦਰਮਿਆਨ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ ਹਨ। 

PunjabKesari

ਇਹ ਵੀ ਪੜ੍ਹੋ : ਜੰਮੂ 'ਚ ਨਵੇਂ ਕਿਸਾਨ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ, ਆਵਾਜਾਈ ਠੱਪ

ਉਨ੍ਹਾਂ ਨੇ ਦੱਸਿਆ ਕਿ ਗੋਲੀ ਲੱਗਣ ਨਾਲ ਇਕ ਨਾਗਰਿਕ ਸਾਦਿਕ ਲੋਨ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ। ਇਸ ਵਿਚ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਚੌਕਸੀ ਵਜੋਂ ਪ੍ਰਸ਼ਾਸਨ ਨੇ ਪੁਲਵਾਮਾ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਕਾਨੂੰਨ-ਵਿਵਸਥਾ ਬਣਾਏ ਰੱਖਣ ਲਈ ਹੋਰ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਕਿਸਾਨਾਂ ਦੀ ਅਮਿਤ ਸ਼ਾਹ ਨਾਲ ਬੈਠਕ ਵੀ ਬੇਸਿੱਟਾ, ਬਿੱਲ ਵਾਪਸ ਲੈਣ ਨੂੰ ਤਿਆਰ ਨਹੀਂ ਸਰਕਾਰ

ਨੋਟ : ਇਸ ਸੰਬੰਧੀ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਕਰੋ ਰਿਪਲਾਈ


author

DIsha

Content Editor

Related News