ਜੰਮੂ ਕਸ਼ਮੀਰ : ਪੁਲਵਾਮਾ ''ਚ ਸੁਰੱਖਿਆ ਫ਼ੋਰਸਾਂ ''ਤੇ ਗ੍ਰਨੇਡ ਹਮਲਾ, 8 ਨਾਗਰਿਕ ਜ਼ਖਮੀ

01/02/2021 2:34:24 PM

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਨੇ ਗ੍ਰਨੇਡ ਰਾਹੀਂ ਸੁਰੱਖਿਆ ਫ਼ੋਰਸਾਂ ਨੂੰ ਨਿਸ਼ਾਨਾ ਬਣਾਇਆ। ਸੂਬੇ ਦੇ ਪੁਲਵਾਮਾ ਜ਼ਿਲ੍ਹੇ 'ਤੇ ਅੱਤਵਾਦੀਆਂ ਨੇ ਜਵਾਨਾਂ 'ਤੇ 6 ਗ੍ਰਨੇਡ ਬੰਬ ਸੁੱਟੇ। ਇਹ ਘਟਨਾ ਤਰਾਲ ਬੱਸ ਸਟੈਂਡ 'ਤੇ ਵਾਪਰੀ। ਇਸ ਘਟਨਾ 'ਚ 8 ਨਾਗਰਿਕਾਂ ਨੂੰ ਸੱਟਾਂ ਲੱਗੀਆਂ ਹਨ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ। 

ਇਹ ਵੀ ਪੜ੍ਹੋ : ਕਿਸਾਨ ਮੋਰਚਾ: ‘ਇਸ਼ਨਾਨ ਅਤੇ ਕੱਪੜੇ ਧੋਣ ਦਾ ਕੰਮ ਹੋ ਰਿਹਾ ਖੁੱਲ੍ਹੇ ਆਸਮਾਨ ਹੇਠ’

ਅਵੰਤੀਪੋਰਾ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੁਲਵਾਮਾ ਦੇ ਤਰਾਲ 'ਚ ਹੋਏ ਗ੍ਰਨੇਡ ਹਮਲੇ 'ਚ 8 ਆਮ ਨਾਗਰਿਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਦੀ ਹਾਲਤ ਸਥਿਰ ਬਣੀ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਵਲੋਂ ਸੁੱਟਿਆ ਗਿਆ ਗ੍ਰਨੇਡ ਚੂਕ ਗਿਆ ਅਤੇ ਆਮ ਨਾਗਰਿਕਾਂ ਕੋਲ ਡਿੱਗ ਗਿਆ, ਜਿਸ ਕਾਰਨ ਲੋਕਾਂ ਨੂੰ ਸੱਟਾਂ ਲੱਗੀਆਂ। ਫਿਲਹਾਲ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਨੂੰ ਫੜਨ ਲਈ ਇਲਾਕੇ 'ਚ ਸਰਚ ਆਪਰੇਸ਼ਨ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸਰਦਾਰ ਬੂਟਾ ਸਿੰਘ ਦਾ ਦਿਹਾਂਤ


DIsha

Content Editor

Related News