ਜੰਮੂ-ਕਸ਼ਮੀਰ : ਪੁਲਵਾਮਾ 'ਚ ਮੁਕਾਬਲੇ ਦੌਰਾਨ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

Tuesday, Jun 02, 2020 - 10:48 AM (IST)

ਜੰਮੂ-ਕਸ਼ਮੀਰ : ਪੁਲਵਾਮਾ 'ਚ ਮੁਕਾਬਲੇ ਦੌਰਾਨ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀ ਕੀਤੇ ਢੇਰ

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਮੰਗਲਵਾਰ ਤੜਕੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ ਹਨ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼, ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਸੋਯਮੋਈਹ ਪਿੰਡ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਜਾਣਕਾਰੀ ਮਿਲਣ 'ਤੇ ਤੜਕੇ ਕਰੀਬ 3 ਵਜੇ ਸਾਂਝੀ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦਸਤਿਸਾਂ ਦੇ ਜਵਾਨ ਜਦੋਂ ਪਿੰਡ 'ਚ ਇਕ ਖੇਤਰ ਵੱਲ ਵਧ ਰਹੇ ਸਨ, ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਸੂਤਰਾਂ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ 'ਚ 2 ਅੱਤਵਾਦੀ ਮਾਰੇ ਗਏ। ਉਨ੍ਹਾਂ ਦੱਸਿਆ ਕਿ ਪਿਛਲੇ 4 ਘੰਟਿਆਂ ਤੋਂ ਗੋਲੀਬਾਰੀ ਦੀ ਆਵਾਜ਼ ਸੁਣਾਈ ਨਹੀਂ ਦਿੱਤੀ ਹੈ। ਇਲਾਕੇ 'ਚ 2 ਤੋਂ 3 ਅੱਤਵਾਦੀਆਂ ਦੇ ਮੌਜੂਦ ਹੋਣ ਦੀ ਰਿਪੋਰਟ ਮਿਲੀ ਹੈ। ਇਸ ਵਿਚ ਨਜ਼ਦੀਕੀ ਇਲਾਕਿਆਂ 'ਚ ਕਿਸੇ ਕਿਸਮ ਦਾ ਵਿਰੋਧ-ਪ੍ਰਦਰਸ਼ਨ ਰੋਕਣ ਲਈ ਸੁਰੱਖਿਆ ਦਸਤਿਆਂ ਨੂੰ ਮੁਕਾਬਲੇ ਵਾਲੀ ਜਗ੍ਹਾ ਕੋਲ ਤਾਇਨਾਤ ਕੀਤਾ ਗਿਆ ਹੈ। ਪਿੰਡ ਤੱਕ ਜਾਣ ਵਾਲੇ ਮਾਰਗਾਂ ਨੂੰ ਸੀਲ ਕਰ ਦਿੱਤਾ ਗਿਆ ਹੈ।


author

DIsha

Content Editor

Related News