ਜੰਮੂ-ਕਸ਼ਮੀਰ ਦੇ ਪੁਲਵਾਮਾ ''ਚ ਅੱਤਵਾਦੀਆਂ ਦੇ 2 ਸਹਿਯੋਗੀ ਗ੍ਰਿਫ਼ਤਾਰ, 6 ਲੱਖ ਰੁਪਏ ਜ਼ਬਤ

09/15/2020 6:26:01 PM

ਸ਼੍ਰੀਨਗਰ- ਸੁਰੱਖਿਆ ਦਸਤਿਆਂ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਦੇ 2 ਭੂਮੀਗਤ ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 6 ਲੱਖ ਰੁਪਏ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਨੂੰ ਅੱਤਵਾਦੀ ਸੰਗਠਨ ਅਲ-ਬਦਰ ਨੂੰ ਦਿੱਤਾ ਜਾਣਾ ਸੀ। ਪੁਲਸ ਦੇ ਇਕ ਅਧਿਕਾਰੀ ਨੇ ਕਿਹਾ,''ਪੁਲਸ ਅਤੇ ਸੁਰੱਖਿਆ ਦਸਤਿਆਂ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਮੰਗਲਵਾਰ ਸਵੇਰੇ ਲਾਢੂ ਕ੍ਰਾਸਿੰਗ 'ਤੇ ਅੱਤਵਾਦੀਆਂ ਦੇ 2 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਦੋਵੇਂ ਸਕੂਟਰ 'ਤੇ ਸ਼ੋਪੀਆ ਜ਼ਿਲ੍ਹੇ ਤੋਂ ਪੁਲਵਾਮਾ ਦੇ ਖਰੂ ਇਲਾਕੇ 'ਚ ਆ ਰਹੇ ਸਨ।'' 

ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਲੋਕਾਂ ਦੀ ਪਛਾਣ ਰਈਸ-ਉਲ-ਹਸਨ ਅਤੇ ਮੁਸ਼ਤਾਕ ਅਹਿਮਦ ਮੀਰ ਦੇ ਰੂਪ 'ਚ ਹੋਈ ਹੈ। ਦੋਵੇਂ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ ਦੇ ਵਾਸੀ ਹਨ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਕੋਲੋਂ ਪਾਬੰਦੀਸ਼ੁਦਾ ਸੰਗਠਨ ਅਲ ਬਦਰ ਨਾਲ ਸੰਬੰਧਤ ਸਮੱਗਰੀ ਮਿਲੀ ਹੈ, ਜਿਸ 'ਚ 6 ਲੱਖ ਰੁਪਏ ਦੀ ਭਾਰਤੀ ਮੁਦਰਾ ਵੀ ਸ਼ਾਮਲ ਹੈ। ਉਨ੍ਹਾਂ ਨੇ ਕਿਹਾ ਕਿ ਅਪਰਾਧ ਲਈ ਇਸਤੇਮਾਲ ਕੀਤਾ ਗਿਆ ਸਕੂਟਰ ਵੀ ਜ਼ਬਤ ਕਰ ਲਿਆ ਗਿਆ ਹੈ। ਨਾਲ ਹੀ ਇਸ ਸੰਬੰਧ 'ਚ ਖਰੂ ਥਾਣੇ 'ਚ ਗੈਰ-ਕਾਨੂੰਨੀ ਗਤੀਵਿਧੀਆਂ ਕਾਨੂੰਨ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। 


DIsha

Content Editor

Related News