ਜੰਮੂ ਕਸ਼ਮੀਰ : ਪੁਲਵਾਮਾ ''ਚ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫ਼ਤਾਰ

11/21/2020 2:20:29 PM

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਸੁਰੱਖਿਆ ਫੋਰਸਾਂ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਸ਼ਨੀਵਾਰ ਨੂੰ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਸ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਗੁਪਤ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਵਾਗੜ ਤ੍ਰਾਲ ਵਾਸੀ ਬਿਲਾਲ ਅਹਿਮਦ ਚੋਪਨ ਅਤੇ ਚਟਲਾਮ ਪੰਪੋਰ ਵਾਸੀ ਮੁਰਸਲੀਨ ਬਸ਼ੀਰ ਦੇ ਰੂਪ 'ਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਜਾਂਚ 'ਚ ਪਾਇਆ ਗਿਆ ਹੈ ਕਿ ਦੋਵੇਂ ਅੱਤਵਾਦੀ ਪੁਲਵਾਮਾ ਦੇ ਪੰਪੋਰ ਅਤੇ ਤ੍ਰਾਲ ਇਲਾਕੇ 'ਚ ਅੱਤਵਾਦੀਆਂ ਨੂੰ ਹਥਿਆਰ ਅਤੇ ਗੋਲਾ ਬਾਰੂਦ ਲਈ ਆਵਾਜਾਈ ਅਤੇ ਪਨਾਹ ਮੁਹੱਈਆ ਕਰਵਾ ਰਹੇ ਸਨ।

ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਨੌਸ਼ਹਿਰਾ ਸੈਕਟਰ 'ਚ ਪਾਕਿਸਤਾਨੀ ਫ਼ੌਜ ਨੇ ਕੀਤੀ ਗੋਲੀਬਾਰੀ, ਇਕ ਜਵਾਨ ਸ਼ਹੀਦ

ਉਨ੍ਹਾਂ ਨੇ ਦੱਸਿਆ ਕਿ ਇਹ ਦੋਵੇਂ ਅੱਤਵਾਦੀ ਜੈਸ਼-ਏ-ਮੁਹੰਮਦ ਦੇ ਅੱਤਵਾਦੀਆਂ ਨੂੰ ਸੰਵੇਦਨਸ਼ੀਲ ਜਾਣਕਾਰੀ ਦੇਣ ਦੇ ਮਾਮਲੇ 'ਚ ਵੀ ਸ਼ਾਮਲ ਪਾਏ ਗਏ ਹਨ ਅਤੇ ਉਨ੍ਹਾਂ ਕੋਲੋਂ ਕੁਝ ਸਮੱਗਰੀ ਵੀ ਜ਼ਬਤ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਦੋਵੇਂ ਅੱਤਵਾਦੀਆਂ ਵਿਰੁੱਧ ਤ੍ਰਾਲ ਅਤੇ ਪੰਪੋਰ ਪੁਲਸ ਥਾਣੇ 'ਚ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀਰਵਾਰ ਨੂੰ ਜੰਮੂ ਸ਼ਹਿਰ ਦੇ ਨਾਗਰੋਟਾ ਇਲਾਕੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਚਾਰ ਅੱਤਵਾਦੀ ਮਾਰੇ ਗਏ ਸਨ ਅਤੇ ਇਸ ਦੌਰਾਨ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਦੇ 2 ਜਵਾਨ ਜ਼ਖਮੀ ਵੀ ਹੋ ਗਏ।

ਇਹ ਵੀ ਪੜ੍ਹੋ : ਬਦਮਾਸ਼ ਨੇ ਡਾਕਟਰ ਬੀਬੀ ਦਾ ਕਤਲ ਕਰ ਘਰ 'ਚ ਕੀਤੀ ਲੁੱਟ, ਮਾਸੂਮ ਬੱਚਿਆਂ ਨੂੰ ਵੀ ਮਾਰੇ ਚਾਕੂ


DIsha

Content Editor

Related News