ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਪਲਟੀ, 1 ਸ਼ਰਧਾਲੂ ਦੀ ਮੌਤ, 14 ਜ਼ਖ਼ਮੀ

Sunday, May 21, 2023 - 03:37 PM (IST)

ਮਾਤਾ ਵੈਸ਼ਨੋ ਦੇਵੀ ਜਾ ਰਹੀ ਬੱਸ ਪਲਟੀ, 1 ਸ਼ਰਧਾਲੂ ਦੀ ਮੌਤ, 14 ਜ਼ਖ਼ਮੀ

ਜੰਮੂ- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਤੀਰਥ ਯਾਤਰੀਆਂ ਨੂੰ ਲੈ ਕੇ ਮਾਤਾ ਵੈਸ਼ਨੋ ਦੇਵੀ ਮੰਦਰ ਜਾ ਰਹੀ ਇਕ ਬੱਸ ਪਲਟ ਗਈ, ਜਿਸ ਨਾਲ ਇਕ ਸ਼ਰਧਾਲੂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖ਼ਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਕਿਹਾ ਕਿ ਬੱਸ ਕਟੜਾ ਤੋਂ ਜੰਮੂ ਵੱਲ ਜਾ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਹਾਦਸਾ ਕਟੜਾ ਦੇ ਬਾਹਰੀ ਇਲਾਕੇ ਮੁਰੀ ਕੋਲ ਵਾਪਰਿਆ। 

ਸਬ-ਡਵੀਜ਼ਨਲ ਮੈਜਿਸਟਰੇਟ (SDM) ਕਟੜਾ, ਅੰਗਰੇਜ ਸਿੰਘ ਨੇ ਕਿਹਾ ਕਿ ਰਿਆਸੀ ਜ਼ਿਲ੍ਹੇ ਦੇ ਕਟੜਾ ਦੇ ਮੁਰੀ ਖੇਤਰ ਵਿਚ ਇਕ ਬੱਸ ਹਾਦਸੇ ਵਿਚ 14 ਲੋਕ ਜ਼ਖਮੀ ਹੋ ਗਏ ਅਤੇ ਇਕ ਦੀ ਮੌਤ ਹੋ ਗਈ। ਜ਼ਖਮੀ ਲੋਕਾਂ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ ਗਿਆ।


author

Tanu

Content Editor

Related News