ਜੰਮੂ-ਕਸ਼ਮੀਰ : ਬਾਂਦੀਪੋਰਾ ''ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀ ਕੀਤੇ ਢੇਰ

11/11/2019 12:35:35 PM

ਸ਼੍ਰੀਨਗਰ— ਕੇਂਦਰ ਸ਼ਾਸਿਤ ਪ੍ਰਵੇਸ਼ ਜੰਮੂ-ਕਸ਼ਮੀਰ ਦੇ ਬਾਂਦੀਪੋਰਾ 'ਚ ਐਤਵਾਰ ਤੋਂ ਸ਼ੁਰੂ ਹੋਏ ਮੁਕਾਬਲੇ 'ਚ ਸੁਰੱਖਿਆ ਫੋਰਸਾਂ ਨੇ 2 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ। ਇਨ੍ਹਾਂ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਮਾਰੇ ਗਏ ਅੱਤਵਾਦੀਆਂ ਦੀ ਪਛਾਣ ਹਾਲੇ ਨਹੀਂ ਹੋ ਸਕੀ ਹੈ। ਸੁਰੱਖਿਆ ਫੋਰਸਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਅਤੇ ਤਲਾਸ਼ੀ ਮੁਹਿੰਮ ਹਾਲੇ ਜਾਰੀ ਹੈ।

PunjabKesariਦੱਸਿਆ ਜਾ ਰਿਹਾ ਹੈ ਕਿ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲੇ ਦੇ ਇਕ ਪਿੰਡ 'ਚ ਸੁਰੱਖਿਆ ਫੋਰਸਾਂ ਅਤੇ ਅੱਤਵਾਦੀਆਂ ਦਰਮਿਆਨ ਐਤਵਾਰ ਨੂੰ ਸ਼ੁਰੂ ਹੋਏ ਮੁਕਾਬਲੇ 'ਚ ਪਹਿਲਾਂ ਇਕ ਅੱਤਵਾਦੀ ਮਾਰਿਆ ਗਿਆ ਸੀ। ਸੋਮਵਾਰ ਦੀ ਸਵੇਰ ਇਕ ਹੋਰ ਅੱਤਵਾਦੀ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ 'ਚ ਮਾਰਿਆ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼੍ਰੀਨਗਰ ਤੋਂ 55 ਕਿਲੋਮੀਟਰ ਦੂਰ ਲਾਵਦਾਰਾ ਪਿੰਡ 'ਚ ਅੱਤਵਾਦੀਆਂ ਅਤੇ ਸੁਰੱਖਿਆ ਫੋਰਸਾਂ ਦਰਮਿਆਨ ਮੁਕਾਬਲਾ ਜਾਰੀ ਹੈ।

PunjabKesariਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਉਸ ਸਮੇਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਫੋਰਸ ਲਾਵਦਾਰਾ ਪਿੰਡ 'ਚ ਕੁਝ ਅੱਤਵਾਦੀਆਂ ਦੀ ਮੌਜੂਦਗੀ ਦੀ ਵਿਸ਼ੇਸ਼ ਸੂਚਨਾ ਮਿਲਣ ਤੋਂ ਬਾਅਦ ਤਲਾਸ਼ੀ ਮੁਹਿੰਮ ਚੱਲਾ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਕਰਮਚਾਰੀਆਂ 'ਤੇ ਗੋਲੀਬਾਰੀ  ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਚਲਾਈ ਗਈ ਗੋਲੀ 'ਚ ਇਕ ਅੱਤਵਾਦੀ ਮਾਰਿਆ ਗਿਆ। ਬਾਅਦ 'ਚ ਇਕ ਹੋਰ ਅੱਤਵਾਦੀ ਵੀ ਮੁਕਾਬਲੇ 'ਚ ਢੇਰ ਹੋ ਗਿਆ। ਅਧਿਕਾਰੀਆਂ ਅਨੁਸਾਰ ਮਾਰੇ ਗਏ ਅੱਤਵਾਦੀ ਦੀ ਪਛਾਣ ਅਤੇ ਉਸ ਦੇ ਸੰਗਠਨ ਦੀ ਪਛਾਣ ਦਾ ਪਤਾ ਲਗਾਇਆ ਜਾ ਰਿਹਾ ਹੈ।


DIsha

Content Editor

Related News