ਜੰਮੂ-ਕਸ਼ਮੀਰ : ਅਨੰਤਨਾਗ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਕੀਤਾ ਢੇਰ

Saturday, Mar 24, 2018 - 08:45 AM (IST)

ਅਨੰਤਨਾਗ, (ਬਿਊਰੋ)— ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸ਼ੁੱਕਰਵਾਰ ਰਾਤ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਚੱਲ ਰਹੀ ਝੜਪ ਖਤਮ ਹੋ ਗਈ ਹੈ। ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੇ ਇਸ ਝੜਪ 'ਚ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। 
ਦੱਸ ਦਈਏ ਕਿ ਹਾਲ ਹੀ 'ਚ ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਕੁਪਵਾੜਾ ਖੇਤਰ 'ਚ ਕੰਟਰੋਲ ਰੇਖਾ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਸੀ। 48 ਘੰਟਿਆਂ ਤਕ ਚੱਲੀ ਇਸ ਝੜਪ 'ਚ ਸੁਰੱਖਿਆ ਬਲਾਂ ਨੇ 5 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਇਹ ਸਾਰੇ ਲਸ਼ਕਰ-ਏ-ਤੋਇਬਾ ਦੇ ਸ਼ੱਕੀ ਅੱਤਵਾਦੀ ਵਿਦੇਸ਼ੀ ਸਨ। ਅੱਤਵਾਦੀਆਂ ਵੱਲੋਂ ਕੀਤੀ ਗਈ ਗੋਲੀਬਾਰੀ 'ਚ 3 ਜਵਾਨ ਅਤੇ ਦੋ ਪੁਲਸ ਕਰਮਚਾਰੀ ਵੀ ਸ਼ਹੀਦ ਹੋ ਗਏ ਸਨ।


Related News