ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਜਵਾਨ ਜ਼ਖ਼ਮੀ

Sunday, Nov 10, 2024 - 03:18 PM (IST)

ਜੰਮੂ (ਵਾਰਤਾ)- ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਐਤਵਾਰ ਸਵੇਰੇ ਸੁਰੱਖਿਆ ਫ਼ੋਰਸਾਂ ਅਤੇ ਅੱਤਵਾਦੀਆਂ ਵਿਚਾਲੇ ਭਿਆਨਕ ਮੁਕਾਬਲਾ ਹੋਇਆ, ਜਿਸ 'ਚ ਤਿੰਨ ਜਵਾਨ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਕਿਸ਼ਤਵਾੜ ਦੇ ਕੇਸ਼ਵਾਨ ਇਲਾਕੇ 'ਚ ਵਿਸ਼ੇਸ਼ ਜਾਣਕਾਰੀ ਦੇ ਆਧਾਰ 'ਤੇ ਸ਼ੁਰੂ ਕੀਤੀ ਗਈ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਅੱਤਵਾਦੀਆਂ ਵਲੋਂ ਸੁਰੱਖਿਆ ਫ਼ੋਰਸਾਂ 'ਤੇ ਗੋਲੀਬਾਰੀ ਕੀਤੀ ਗਈ। ਜੰਗਲ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫ਼ੌਜ ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀ ਜਵਾਨਾਂ ਨੂੰ ਊਧਮਪੁਰ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੇਸ਼ਵਾਨ ਦੇ ਜੰਗਲਾਂ 'ਚ ਮੁਕਾਬਲਾ ਉਦੋਂ ਸ਼ੁਰੂ ਹੋਇਆ, ਜਦੋਂ ਫ਼ੌਜ ਅਤੇ ਪੁਲਸ ਦੇ ਸਾਂਝੀ ਤਲਾਸ਼ੀ ਦਲਾਂ ਨੇ ਸਵੇਰੇ ਕਰੀਬ 11 ਵਜੇ ਲੁੱਕੇ ਹੋਏ ਅੱਤਵਾਦੀਆਂ ਨੂੰ ਰੋਕਿਆ। ਪੁਲਸ ਨੇ ਕਿਹਾ,''ਸੁਰੱਖਿਆ ਫ਼ੋਰਸਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ।''

ਉਨ੍ਹਾਂ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਮੁਕਾਬਲੇ 'ਚ ਤਿੰਨ ਤੋਂ ਚਾਰ ਅੱਤਵਾਦੀ ਫਸੇ ਹੋਏ ਹਨ। ਉਨ੍ਹਾਂ ਕਿਹਾ,''ਇਹ ਉਹੀ ਸਮੂਹ ਹੈ, ਜਿਸ ਨੇ 2 ਨਿਰਦੋਸ਼ ਗ੍ਰਾਮ ਰੱਖਿਆ ਗਾਰਡ (ਵੀਡੀਜੀ) ਦਾ ਕਤਲ ਕਰ ਦਿੱਤਾ ਸੀ।'' ਦੱਸਣਯੋਗ ਹੈ ਕਿ 7 ਨਵੰਬਰ ਨੂੰ ਕਿਸ਼ਤਵਾੜ ਜ਼ਿਲ੍ਹੇ ਦੇ ਇਕ ਦੂਰ ਦੇ ਇਲਾਕੇ 'ਚ ਅੱਤਵਾਦੀਆਂ ਨੇ 2 ਗ੍ਰਾਮ ਰੱਖਿਆ ਗਾਰਡ (ਵੀਡੀਜੀ) ਦਾ ਕਤਲ ਕਰ ਦਿੱਤਾ ਸੀ। ਦੋਵੇਂ ਵੀਡੀਜੀ ਦੀ ਪਛਾਣ ਨਜ਼ੀਰ ਅਹਿਮਦ ਅਤੇ ਕੁਲਦੀਪ ਕੁਮਾਰ ਵਜੋਂ ਹੋਈ ਸੀ। ਦੋਵੇਂ ਓਹਲੀ, ਕੁੰਤਵਾੜਾ ਦੇ ਵਾਸੀ ਸਨ ਅਤੇ ਆਪਣੇ ਮਵੇਸ਼ੀਆਂ ਨੂੰ ਚਰਾਉਣ ਲਈ ਮੁੰਜਲਾ ਧਾਰ (ਅਧਵਾਰੀ) ਗਏ ਸਨ ਪਰ ਉਸ ਦਿਨ ਵਾਪਸ ਨਹੀਂ ਪਰਤੇ। ਬਾਅਦ 'ਚ ਲਾਸ਼ਾਂ ਬਰਾਮਦ ਕੀਤੀਆਂ ਗਈਆਂ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News