ਜੰਮੂ ਕਸ਼ਮੀਰ : ਸ਼ੋਪੀਆਂ ''ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ

Sunday, Mar 28, 2021 - 09:43 AM (IST)

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਵਲੋਂ ਚਲਾਈ ਗਈ ਘੇਰਾਬੰਦ ਅਤੇ ਤਲਾਸ਼ ਮੁਹਿੰਮ (ਕਾਸੋ) ਦੌਰਾਨ ਹੋਏ ਮੁਕਾਬਲੇ 'ਚ 2 ਅਣਪਛਾਤੇ ਅੱਤਵਾਦੀ ਮਾਰੇ ਗਏ ਹਨ, ਜਦੋਂ ਕਿ ਇਕ ਜਵਾਨ ਸ਼ਹੀਦ ਹੋ ਗਏ। ਰੱਖਿਆ ਮੰਤਰਾਲਾ ਦੇ ਇਕ ਬੁਲਾਰੇ ਨੇ ਐਤਵਾਰ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ। ਬੁਲਾਰ ਨੇ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸ਼ਨੀਵਾਰ ਦੇਰ ਸ਼ਾਮ ਸ਼ੋਪੀਆਂ ਦੇ ਵਾਂਗਾ ਪਿੰਡ 'ਚ ਇਕ ਸੰਯੁਕਤ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਬੁਲਾਰੇ ਅਨੁਸਾਰ ਸੁਰੱਖਿਆ ਫ਼ੋਰਸ ਦੇ ਜਵਾਨ ਪਿੰਡ 'ਚ ਜਦੋਂ ਇਕ ਵਿਸ਼ੇਸ਼ ਸੈਸ਼ਨ ਵੱਲ ਵੱਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਗੋਲੀਆਂ ਚਲਾਈਆਂ, ਸੁਰੱਖਿਆ ਫ਼ੋਰਸਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ : ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇੱਕ ਅੱਤਵਾਦੀ ਢੇਰ

ਜਵਾਨਾਂ ਨੇ ਅੱਤਵਾਦੀਆਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਪਰ ਉਨ੍ਹਾਂ ਨੇ ਗੋਲੀਬਾਰੀ ਜਾਰੀ ਰੱਖੀ। ਮੁਕਾਬਲੇ ਦੌਰਾਨ ਇਕ ਅੱਤਵਾਦੀ ਸ਼ਨੀਵਾਰ ਸ਼ਾਮ ਨੂੰ ਹੀ ਮਾਰਿਆ ਗਿਆ ਸੀ। ਇਕ ਹੋਰ ਅੱਤਵਾਦੀ ਰਾਤ 'ਚ ਮਾਰਿਆ ਗਿਆ। ਮੁਕਾਬਲਾ ਰਾਤ ਭਰ ਜਾਰੀ ਰਿਹਾ। ਮੁਕਾਬਲੇ 'ਚ ਹੁਣ 2 ਅੱਤਵਾਦੀ ਮਾਰੇ ਗਏ ਹਨ ਅਤੇ ਇਹ ਹਾਲੇ ਵੀ ਜਾਰੀ ਹੈ। ਮੁਕਾਬਲੇ 'ਚ 2 ਜਵਾਨ ਜ਼ਖਮੀ ਹੋ ਗਏ, ਜਿਸ ਤੋਂ ਬਾਅਦ ਇਕ ਜਵਾਨ ਨੇ ਸ਼੍ਰੀਨਗਰ 'ਚ ਫ਼ੌਜ ਦੇ 92 ਬੇਸ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਮੁਕਾਬਲੇ ਵਾਲੀ ਜਗ੍ਹਾ ਤੋਂ ਹੁਣ ਤੱਕ ਇਕ ਐੱਮ.ਆਈ. ਵਨ ਅਤੇ ਇਕ ਏ.ਕੇ. ਰਾਈਫ਼ਲ ਬਰਾਮਦ ਕੀਤੀ ਗਈ ਹੈ। ਇਸ ਵਿਚ ਮੁਕਾਬਲੇ ਵਾਲੀ ਜਗ੍ਹਾ ਅਤੇ ਨੇੜਲੇ ਇਲਾਕਿਆਂ 'ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੇੜਲੇ ਖੇਤਰਾਂ 'ਚ ਐਡੀਸ਼ਨਲ ਸੁਰੱਖਿਆ ਫ਼ੋਰਸ ਅਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ‘ਸ਼੍ਰੀਨਗਰ ’ਚ ਅੱਤਵਾਦੀ ਹਮਲਾ’ : CRPF ਦੇ 2 ਜਵਾਨ ਸ਼ਹੀਦ, 2 ਜ਼ਖਮੀ


DIsha

Content Editor

Related News