ਜੰਮੂ-ਕਸ਼ਮੀਰ : ਸ਼ੋਪੀਆਂ ''ਚ ਲਸ਼ਕਰ ਦਾ ਅੱਤਵਾਦੀ ਗ੍ਰਿਫਤਾਰ

06/12/2020 12:24:08 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨੇ ਸ਼ੁੱਕਰਵਾਰ ਨੂੰ ਲਸ਼ਕਰ-ਏ-ਤੋਇਬਾ (ਐੱਲ.ਈ.ਟੀ.) ਦੇ ਇਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਜਵਾਨਾਂ ਨੇ ਅੱਜ ਯਾਨੀ ਸ਼ੁੱਕਰਵਾਰ ਤੜਕੇ ਸ਼ੋਪੀਆਂ ਦੇ ਖੋਗਪੋਰਾ ਪਿੰਡ 'ਚ ਸਾਂਝੀ ਤਲਾਸ਼ ਮੁਹਿੰਮ ਸ਼ੁਰੂ ਕੀਤੀ।

ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਲਸ਼ਕਰ ਦੇ ਅੱਤਵਾਦੀ ਜ਼ਾਕਿਰ ਅਹਿਮਦ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ 9 ਐੱਮ.ਐੱਮ. ਪਿਸਤੌਲ ਬਰਾਮਦ ਕੀਤੀ ਗਈ। ਜ਼ਾਕਿਰ ਨੇ ਹਾਲ ਹੀ 'ਚ ਲਸ਼ਕਰ 'ਚ ਸ਼ਾਮਲ ਹੋਇਆ ਸੀ। ਦੱਸਣਯੋਗ ਹੈ ਕਿ ਸੁਰੱਖਿਆ ਦਸਤਿਆਂ ਨੇ ਪਿਛਲੇ ਇਕ ਹਫ਼ਤੇ ਦੌਰਾਨ ਦੱਖਣੀ ਕਸ਼ਮੀਰ 'ਚ ਹਿਜ਼ਬੁਲ ਮੁਜਾਹੀਦੀਨ ਅਤੇ ਲਸ਼ਕਰ ਦੇ 14 ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ।


DIsha

Content Editor

Related News