ਜੰਮੂ-ਕਸ਼ਮੀਰ : ਸ਼ੋਪੀਆਂ 'ਚ ਮੁਕਾਬਲਾ, ਸੁਰੱਖਿਆ ਦਸਤਿਆਂ ਨੇ 5 ਅੱਤਵਾਦੀ ਕੀਤੇ ਢੇਰ

06/10/2020 11:54:44 AM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਬੁੱਧਵਾਰ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਕਰਨਲ ਰਾਜੇਸ਼ ਕਾਲੀਆ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੀ ਖੁਫੀਆ ਸੂਚਨਾ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਕੇਂਦਰੀ ਰਿਜ਼ਰਵ ਪੁਲਸ ਫੋਰਸ ਅਤੇ ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਨੇ ਅੱਜ ਯਾਨੀ ਬੁੱਧਵਾਰ ਤੜਕੇ ਸ਼ੋਪੀਆਂ ਦੇ ਸੁਗੂ ਹੰਦਾਮਾਹ ਪਿੰਡ 'ਚ ਸਾਂਝੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫੋਰਸਾਂ ਨੇ ਸਾਰੇ ਮਾਰਗਾਂ ਨੂੰ ਸੀਲ ਕਰ ਕੇ ਘਰ-ਘਰ 'ਚ ਤਲਾਸ਼ੀ ਲਈ। ਸੁਰੱਖਿਆ ਦਸਤਿਆਂ ਦੇ ਜਵਾਨ ਤੜਕੇ ਕਰੀਬ 5.30 ਵਜੇ ਜਦੋਂ ਪਿੰਡ ਦੇ ਇਕ ਖੇਤਰ ਵੱਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਕਰਨਲ ਕਾਲੀਆ ਨੇ ਦੱਸਿਆ ਕਿ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ 'ਚ 5 ਅੱਤਵਾਦੀ ਮਾਰੇ ਗਏ। ਉਨ੍ਹਾਂ ਕਿਹਾ,''ਅੰਤਿਮ ਰਿਪੋਰਟ ਮਿਲਣ ਤੱਕ ਮੁਕਾਬਲਾ ਜਾਰੀ ਸੀ।'' ਇਸ ਦੇ ਨਾਲ ਹੀ 2 ਹਫਤਿਆਂ ਦੌਰਾਨ ਵੱਖ-ਵੱਖ ਮੁਕਾਬਲਿਆਂ 'ਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ 27 ਹੋ ਗਈ ਹੈ। ਇਸ ਵਿਚ ਕਿਸੇ ਵੀ ਕਿਸਮ ਦੇ ਵਿਰੋਧ-ਪ੍ਰਦਰਸ਼ਨ ਨੂੰ ਰੋਕਣ ਲਈ ਨਜ਼ਦੀਕੀ ਇਲਾਕਿਆਂ 'ਚ ਸੁਰੱਖਿਆ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਕਿਸੇ ਤਰ੍ਹਾਂ ਦੀ ਅਫਵਾਹ ਨੂੰ ਫੈਲਣ ਤੋਂ ਰੋਕਣ ਲਈ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।


DIsha

Content Editor

Related News