ਜੰਮੂ ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

Monday, Mar 22, 2021 - 09:43 AM (IST)

ਜੰਮੂ ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ 'ਚ ਸੁਰੱਖਿਆ ਫ਼ੋਰਸਾਂ ਦੇ ਤਲਾਸ਼ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਚਾਰ ਅੱਤਵਾਦੀ ਮਾਰੇ ਗਏ। ਪੁਲਸ ਦੇ ਇਕ ਬੁਲਾਰੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਵਿਚ ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਸ਼ੋਪੀਆਂ 'ਚ ਚੌਕਸੀ ਵਜੋਂ ਮੋਬਾਇਲ ਇੰਟਰਨੈੱਟ ਸੇਵਾ ਰੋਕ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਹਾਜ਼ਰੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਰਾਸ਼ਟਰੀ ਰਾਈਫ਼ਲਜ਼ (ਆਰ.ਆਰ.), ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸੋਮਵਾਰ ਤੜਕੇ ਸ਼ੋਪੀਆਂ ਦੇ ਮਨਿਹਾਲ ਪਿੰਡ 'ਚ ਸਾਂਝੇ ਤੌਰ 'ਤੇ ਤਲਾਸ਼ ਅਤੇ ਘੇਰਾਬੰਦੀ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਘਾਟੀ ਛੱਡ ਚੁੱਕੇ ਕਸ਼ਮੀਰ ਵਾਸੀਆਂ ਦੀ ਵਾਪਸੀ, ਹੁਣ ਤੱਕ 44167 ਪਰਿਵਾਰ ਵਾਪਸ ਪਰਤੇ

ਉਨ੍ਹਾਂ ਨੇ ਦੱਸਿਆ ਕਿ ਮੁਹਿੰਮ ਦੌਰਾਨ ਜਦੋਂ ਸੁਰੱਖਿਆ ਫ਼ੋਰਸ ਦੇ ਜਵਾਨ ਇਕ ਵਿਸ਼ੇਸ਼ ਸੈਸ਼ਨ ਵੱਲ ਜਾ ਰਹੇ ਸਨ, ਉਦੋਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ ਦੌਰਾਨ 4 ਅੱਤਵਾਦੀ ਮਾਰੇ ਗਏ ਸਨ। ਅੰਤਿਮ ਰਿਪੋਰਟ ਆਉਣ ਤੱਕ ਸੁਰੱਖਿਆ ਫ਼ੋਰਸਾਂ ਦੀ ਮੁਹਿੰਮ ਜਾਰੀ ਸੀ। ਬੁਲਾਰੇ ਨੇ ਦੱਸਿਆ ਕਿ ਨੇੜੇ-ਤੇੜੇ ਦੇ ਘਰਾਂ ਤੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਗਿਆ ਹੈ। ਰੱਖਿਆ ਮੰਤਰਾਲੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁਕਾਬਲੇ 'ਚ ਇਕ ਹੋਰ ਅੱਤਵਾਦੀ ਮਾਰਿਆ ਗਿਆ, ਜਿਸ ਤੋਂ ਬਾਅਦ ਮਾਰੇ ਜਾਣ ਵਾਲੇ ਅੱਤਵਾਦੀਆਂ ਦੀ ਗਿਣਤੀ 4 ਹੋ ਗਈ ਹੈ। ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਫ਼ੋਰਸ ਦੇ ਐਡੀਸ਼ਨਲ ਜਵਾਨਾਂ ਅਤੇ ਪੁਲਸ ਮੁਲਾਜ਼ਮਾਂ ਨੂੰ ਨੇੜੇ-ਤੇੜੇ ਦੇ ਇਲਾਕਿਆਂ 'ਚ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕਸ਼ਮੀਰ 'ਚ ਅੱਤਵਾਦੀ ਘਟਨਾਵਾਂ 'ਚ ਆਈ ਕਮੀ ਪਰ ਪਾਕਿਸਤਾਨੀ ਗੋਲੀਬਾਰੀ ਵਧੀ : ਸਰਕਾਰ


author

DIsha

Content Editor

Related News