ਜੰਮੂ ਕਸ਼ਮੀਰ : ਸ਼ੋਪੀਆਂ ''ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ''ਚ ਇਕ ਅੱਤਵਾਦੀ ਢੇਰ

03/14/2021 1:21:27 PM

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਦੌਰਾਨ ਹੋਏ ਮੁਕਾਬਲੇ 'ਚ ਇਕ ਅਣਪਛਾਤੇ ਅੱਤਵਾਦੀ ਨੂੰ ਮਾਰ ਸੁੱਟਿਆ। ਪਲਸ ਬੁਲਾਰੇ ਨੇ ਐਤਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਦੇ ਲੁਕੇ ਹੋਣ ਦੀ ਖੁਫ਼ੀਆ ਸੂਚਨਾ ਦੇ ਆਧਾਰ 'ਤੇ ਫ਼ੌਜ, ਜੰਮੂ ਕਸ਼ਮੀਰ ਦੇ ਵਿਸ਼ੇਸ਼ ਮੁਹਿੰਮ ਸਮੂਹ, ਹਥਿਆਰਬੰਦ ਸਰਹੱਦੀ ਫ਼ੋਰਸ (ਐੱਸ.ਐੱਸ.ਬੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਨੇ ਸ਼ੋਪੀਆਂ ਜ਼ਿਲ੍ਹੇ ਦੇ ਰਾਵਲਪੋਰਾ ਪਿੰਡ 'ਚ ਸ਼ਨੀਵਾਰ ਰਾਤ ਨੂੰ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਫ਼ੋਰਸ ਜਦੋਂ ਖੇਤਰ ਨੂੰ ਸੀਲ ਕਰ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਫ਼ੋਰਸਾਂ ਦੀ ਜਵਾਬੀ ਕਾਰਵਾਈ ਨਲ ਮੁਕਾਬਲਾ ਸ਼ੁਰੂ ਹੋਇਆ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ ਪੁਲਸ ਨੇ ਸ਼ੋਪੀਆਂ ਤੋਂ ਹਿਜ਼ਬੁਲ ਨਾਲ ਜੁੜੇ 7 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਬਾਅਦ 'ਚ ਨਾਗਰਿਕ ਦੇ ਹਤਾਹਤ ਹੋਣ ਦੇ ਸ਼ੱਕ ਨੂੰ ਦੇਖਦੇ ਹੋਏ ਹਨ੍ਹੇਰੇ 'ਚ ਮੁਹਿੰਮ ਨੂੰ ਰੋਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਸਵੇਰ ਦੀ ਪਹਿਲੀ ਕਿਰਨ ਨਾਲ ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀਆਂ ਨੂੰ ਆਤਮਸਮਰਪਣ ਕਰਨ ਲਈ ਕਿਹਾ ਪਰ ਘਰ ਦੇ ਅੰਦਰ ਲੁਕੇ ਅੱਤਵਾਦੀ ਗੋਲੀਬਾਰੀ ਕਰਦੇ ਰਹੇ। ਜਵਾਬੀ ਕਾਰਵਾਈ 'ਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਿੰਮ ਹਾਲੇ ਜਾਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਬਣਾਏ ਰੱਖਣ ਲਈ ਨੇੜੇ-ਤੇੜੇ ਦੇ ਖੇਤਰਾਂ 'ਚ ਐਡੀਸ਼ਨਲ ਸੁਰੱਖਿਆ ਫ਼ੋਰਸਾਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਵਿਚ ਕਿਸੇ ਵੀ ਅਫ਼ਵਾਹਾਂ ਨੂੰ ਰੋਕਣ ਲਈ ਚੌਕਸੀ ਵਜੋਂ ਸ਼ੋਪੀਆਂ 'ਚ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਗਈ ਹੈ। ਪੁਲਸ ਨੇ ਸ਼ੋਪੀਆ ਜ਼ਿਲ੍ਹੇ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹੀਦੀਨ ਦੇ 7 ਸਹਿਯੋਗੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰਨ ਦੇ ਇਕ ਦਿਨ ਬਾਅਦ ਕਾਸੋ ਮੁਹਿੰਮ ਚਲਾਈ।

ਇਹ ਵੀ ਪੜ੍ਹੋ : ਕਸ਼ਮੀਰ ਘਾਟੀ ਦੇ 9 ਵੱਡੇ ਅੱਤਵਾਦੀਆਂ ਦੀ ਸੂਚੀ ਜਾਰੀ, ਕਈ ਘਟਨਾਵਾਂ 'ਚ ਹਨ ਸ਼ਾਮਿਲ

DIsha

This news is Content Editor DIsha