ਸ਼੍ਰੀਨਗਰ ''ਚ ਮੌਸਮ ਦੀ ਪਹਿਲੀ ਬਰਫਬਾਰੀ ਕਾਰਨ ਹਾਈਵੇਅ ਬੰਦ, ਟੈਲੀਫੋਨ ਲਾਈਨਾਂ ਵੀ ਠੱਪ
Thursday, Nov 07, 2019 - 10:21 AM (IST)

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿਚ ਭਾਰੀ ਬਰਫਬਾਰੀ ਕਾਰਨ ਵੀਰਵਾਰ ਭਾਵ ਅੱਜ ਸਾਰੀਆਂ ਟੈਲੀਫੋਨ ਲਾਈਨਾਂ ਠੱਪ ਹੋ ਗਈਆਂ ਹਨ। ਬਰਫਬਾਰੀ ਕਾਰਨ ਹਾਈਵੇਅ ਵੀ ਬੰਦ ਹੋ ਗਿਆ ਹੈ। ਇੱਥੇ ਦੱਸ ਦੇਈਏ ਕਿ ਕਸ਼ਮੀਰ ਦੇ ਗੁਲਮਰਗ 'ਚ ਉੱਚਾਈ ਵਾਲੇ ਖੇਤਰਾਂ ਵਿਚ ਮੌਸਮ ਦੀ ਪਹਿਲੀ ਬਰਫਬਾਰੀ ਹੋਈ ਜਦਕਿ ਮੈਦਾਨੀ ਇਲਾਕਿਆਂ ਵਿਚ ਮੀਂਹ ਪਿਆ, ਜਿਸ ਕਾਰਨ ਪਾਰਾ 10 ਡਿਗਰੀ ਤਕ ਡਿੱਗ ਗਿਆ। ਹਾਲਾਂਕਿ ਬਰਫਬਾਰੀ ਕਾਰਨ ਸੈਲਾਨੀਆਂ ਵਿਚ ਖੁਸ਼ੀ ਦੀ ਲਹਿਰ ਹੈ।
ਮੈਦਾਨੀ ਇਲਾਕਿਆਂ ਵਿਚ ਮੀਂਹ ਪੈਣ ਕਾਰਨ ਸ਼ਹਿਰ ਵਿਚ ਦਿਨ ਦਾ ਤਾਪਮਾਨ ਡਿੱਗ ਗਿਆ। ਜੰਮੂ-ਕਸ਼ਮੀਰ 'ਚ ਪੁੰਛ ਅਤੇ ਰਾਜੌਰੀ ਜ਼ਿਲਿਆਂ ਵਿਚ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਨੂੰ ਜੋੜਨ ਵਾਲਾ ਮੁਗ਼ਲ ਰੋਡ ਨੂੰ ਬਰਫਬਾਰੀ ਹੋਣ ਤੋਂ ਬਾਅਦ ਬੁੱਧਵਾਰ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਉੱਚਾਈ ਵਾਲੇ ਖੇਤਰਾਂ ਵਿਚ ਬਰਫਬਾਰੀ ਹੋਈ, ਜਿਸ ਕਾਰਨ ਸਾਵਧਾਨੀ ਕਦਮ ਚੁੱਕਦੇ ਹੋਏ ਮੁਗ਼ਲ ਰੋਡ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ। ਲੋਕਾਂ ਨੂੰ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਣ ਲਈ ਇਸ ਸੜਕ ਨੇੜਿਓਂ ਯਾਤਰਾ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।