ਜੰਮੂ ਕਸ਼ਮੀਰ ਦੇ ਸੋਪੋਰ ''ਚ ਅਲ ਬਦਰ ਦੇ 2 ਅੱਤਵਾਦੀਆਂ ਨੇ ਕੀਤਾ ਆਤਮ ਸਮਰਪਣ
Thursday, Oct 22, 2020 - 04:38 PM (IST)
ਬਾਰਾਮੂਲਾ- ਜੰਮੂ-ਕਸ਼ਮੀਰ ਦੇ ਸੋਪੋਰ 'ਚ ਵੀਰਵਾਰ ਨੂੰ ਸੁਰੱਖਿਆ ਦਸਤਿਆਂ ਦੇ ਘੇਰਾਬੰਦੀ ਅਤੇ ਅਤੇ ਤਲਾਸ਼ ਮੁਹਿੰਮ (ਕਾਸੋ) ਦੌਰਾਨ ਅੱਤਵਾਦੀ ਸੰਗਠਨ ਅਲ ਬਦਰ ਦੇ 2 ਅੱਤਵਾਦੀਆਂ ਨੇ ਆਤਮਸਮਰਪਣ ਕੀਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਮੌਜੂਦ ਹੋਣ ਦੀ ਖੁਫੀਆ ਸੂਚਨਾ 'ਤੇ ਰਾਸ਼ਟਰੀ ਰਾਈਫਲਜ਼ (ਆਰ.ਆਰ.), ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ.ਓ.ਜੀ.) ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ ਜਵਾਨਾਂ ਨੇ ਸਾਂਝੇ ਰੂਪ ਨਾਲ ਵੀਰਵਾਰ ਸਵੇਰੇ ਸੋਪੋਰ ਦੇ ਤੁੱਜਰ ਸ਼ਰੀਫ 'ਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਦਸਤਿਆਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ ਅਤੇ ਘਰ-ਘਰ ਤਲਾਸ਼ੀ ਸ਼ੁਰੂ ਕੀਤੀ।
ਅਲ-ਬਦਰ ਦੇ 2 ਸਥਾਨਕ ਅੱਤਵਾਦੀਆਂ ਦੇ ਪਰਿਵਾਰ ਵਾਲਿਆਂ ਨੂੰ ਜੋ ਕਿ ਖੇਤਰ 'ਚ ਫਸੇ ਹੋਏ ਸਨ। ਉਨ੍ਹਾਂ ਨੂੰ ਆਤਮਸਮਰਪਣ ਕਰਵਾਉਣ ਲਈ ਮਨਾਉਣ ਨੂੰ ਬੁਲਾਇਆ ਗਿਆ ਸੀ। ਇਸ ਦੌਰਾਨ ਸੁਰੱਖਿਆ ਦਸਤੇ ਜਨਤਕ ਪ੍ਰਣਾਲੀ ਰਾਹੀਂ ਅੱਤਵਾਦੀਆਂ ਨੂੰ ਆਤਮਸਰਮਪਣ ਦੀ ਵਾਰ-ਵਾਰ ਅਪੀਲ ਕੀਤੀ। ਪਿਛਲੇ ਹਫ਼ਤੇ 16 ਅਕਤੂਬਰ ਨੂੰ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਦੇ ਸਾਹਮਣੇ ਇਕ ਅੱਤਵਾਦੀ ਨੇ ਆਤਮਸਮਰਪਣ ਕੀਤਾ ਸੀ। ਪਿਛਲੇ ਕੁਝ ਮਹੀਨਿਆਂ 'ਚ ਘਾਟੀ 'ਚ ਮੁਕਾਬਲਿਆਂ ਦੌਰਾਨ ਸੁਰੱਖਿਆ ਦਸਤਿਆਂ ਦੇ ਸਾਹਮਣੇ 6 ਅੱਤਵਾਦੀ ਹੁਣ ਤੱਕ ਆਤਮਸਮਰਪਣ ਕਰ ਚੁਕੇ ਹਨ। ਸੀਨੀਅਰ ਫੌਜ ਅਤੇ ਪੁਲਸ ਅਧਿਕਾਰੀਆਂ ਨੇ ਦੋਹਰਾਇਆ ਕਿ ਸਥਾਨਕ ਅੱਤਵਾਦੀਆਂ ਨੂੰ ਮੁੱਖ ਧਾਰਾ 'ਚ ਵਾਪਸ ਜਾਣ ਲਈ ਰਾਜੀ ਕੀਤਾ ਜਾਵੇਗਾ। ਕਸ਼ਮੀਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ ਵਿਜੇ ਕੁਮਾਰ 2 ਅੱਤਵਾਦੀਆਂ ਦੇ ਆਤਮਸਮਰਪਣ ਦੀ ਪੁਸ਼ਟੀ ਕੀਤੀ ਹੈ ਅਤੇ ਇਸ ਲਈ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਵਧਾਈ ਦਿੱਤੀ ਹੈ।