ਪਿੰਡ ''ਚ ਤਲਾਸ਼ੀ ਦੌਰਾਨ ਚੱਲੀਆਂ ਗੋਲੀਆਂ... ਜੰਮੂ-ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

Thursday, Jan 04, 2024 - 12:51 PM (IST)

ਪਿੰਡ ''ਚ ਤਲਾਸ਼ੀ ਦੌਰਾਨ ਚੱਲੀਆਂ ਗੋਲੀਆਂ... ਜੰਮੂ-ਕਸ਼ਮੀਰ ਦੇ ਕੁਲਗਾਮ ''ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਸ਼੍ਰੀਨਗਰ— ਕੁਲਗਾਮ ਜ਼ਿਲ੍ਹੇ ਦੇ ਹਾਦੀਗਾਮ ਇਲਾਕੇ 'ਚ ਮੁਕਾਬਲਾ ਸ਼ੁਰੂ ਹੋ ਗਿਆ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਤੋਂ ਬਾਅਦ ਪੁਲਸ, ਸੀਆਰਪੀਐੱਫ ਅਤੇ ਫੌਜ ਨੇ ਇਕ ਸੰਯੁਕਤ ਅਭਿਆਨ ਨੇ ਆਦਿਗਾਮ ਪਿੰਡ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਇਹ ਮੁਕਾਬਲਾ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਆਦਿਗਾਮ ਵਿੱਚ ਚੱਲ ਰਿਹਾ ਹੈ। ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਗੋਲੀਬਾਰੀ ਹੋਈ ਹੈ।
ਫੌਜ ਦੇ ਅਧਿਕਾਰੀਆਂ ਮੁਤਾਬਕ ਸਰਚ ਆਪਰੇਸ਼ਨ ਦੌਰਾਨ ਜਿਵੇਂ ਹੀ ਟੀਮਾਂ ਪਿੰਡ 'ਚ ਦਾਖਲ ਹੋਈਆਂ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜੰਮੂ-ਕਸ਼ਮੀਰ ਪੁਲਸ ਨੇ ਬਿਆਨ 'ਚ ਮੁਕਾਬਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਪੁਲਸ ਅਤੇ ਸੀਆਰਪੀਐੱਫ ਮੌਕੇ 'ਤੇ ਮੌਜੂਦ ਹੈ। ਅੱਤਵਾਦੀਆਂ ਨਾਲ ਮੁਕਾਬਲਾ ਜਾਰੀ ਹੈ। ਇਕ ਦਿਨ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਦਿੱਲੀ ਵਿਚ ਉੱਚ ਪੱਧਰੀ ਮੀਟਿੰਗ ਕੀਤੀ ਸੀ। ਇਸ 'ਚ ਗ੍ਰਹਿ ਮੰਤਰੀ ਨੇ ਘਾਟੀ 'ਚ ਅੱਤਵਾਦ ਦੀ ਕਿਸੇ ਵੀ ਕੋਸ਼ਿਸ਼ ਨੂੰ ਕਠੋਰਤਾ ਨਾਲ ਕੁਚਲਣ ਦੇ ਨਿਰਦੇਸ਼ ਦਿੱਤੇ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News