ਜੰਮੂ : ਵਿਦਿਆਰਥੀਆਂ ਦੀਆਂ ਪੌ-ਬਾਰ੍ਹਾਂ, ਬਿਨਾਂ ਪ੍ਰੀਖਿਆ ਦੇ ਹੋਏ ਪਾਸ
Tuesday, Apr 07, 2020 - 06:25 PM (IST)

ਜੰਮੂ (ਭਾਸ਼ਾ)— ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਕਿਹਾ ਕਿ ਜਮਾਤ 9ਵੀਂ ਤੱਕ ਅਤੇ ਸਕੂਲ ਸਿੱਖਿਆ ਬੋਰਡ ਦੀ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਪ੍ਰੀਖਿਆ ਦੇ ਅਗਲੀ ਜਮਾਤ 'ਚ ਕਰ ਦਿੱਤਾ ਜਾਵੇਗਾ। ਦੱਸ ਦੇਈਏ ਕਿ ਜੰਮੂ ਖੇਤਰ ਵਿਚ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆਵਾਂ ਲਾਕਡਾਊਨ ਦੌਰਾਨ ਰੱਦ ਕਰ ਦਿੱਤੀਆਂ ਗਈਆਂ ਸਨ।
ਕਸ਼ਮੀਰ ਖੇਤਰ ਵਿਚ ਜਮਾਤ 11ਵੀਂ ਦੇ ਵਿਦਿਆਰਥੀਆਂ ਨੂੰ ਵੀ ਸਿੱਧੇ ਅਗਲੀ ਜਮਾਤ ਵਿਚ ਭੇਜ ਦਿੱਤਾ ਜਾਵੇਗਾ। ਇਨ੍ਹਾਂ ਵਿਦਿਆਰਥੀਆਂ ਦੇ ਕੁਝ ਵਿਸ਼ਿਆਂ ਦੀਆਂ ਪ੍ਰੀਖਿਆਵਾਂ ਬਾਕੀ ਰਹਿ ਗਈਆਂ ਸਨ। ਕਸ਼ਮੀਰ ਘਾਟੀ 'ਚ ਨਵੰਬਰ-ਦਸੰਬਰ 'ਚ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਹੀ ਅਕਾਦਮਿਕ ਸੈਸ਼ਨ ਸ਼ੁਰੂ ਹੋ ਜਾਂਦਾ ਹੈ। ਉੱਪ ਸਕੱਤਰ (ਸਕੂਲ ਸਿੱਖਿਆ ਵਿਭਾਗ) ਸਚਿਨ ਜਾਮਵਾਲ ਨੇ ਕਿਹਾ ਕਿ ਜੰਮੂ-ਕਸ਼ਮੀਰ ਸਰਕਾਰ ਤੋਂ ਮਾਨਤਾ ਪ੍ਰਾਪਤ ਸਾਰੇ ਸਕੂਲਾਂ 'ਚ ਪਹਿਲੀ ਤੋਂ 9ਵੀਂ ਤਕ ਦੀਆਂ ਜਮਾਤਾਂ ਦੇ ਸਾਰੇ ਵਿਦਿਆਰਥੀਆਂ ਨੂੰ ਇਕ ਵਾਰ ਛੋਟ ਦੇ ਰੂਪ ਵਿਚ ਅਕਾਦਮਿਕ ਸੈਸ਼ਨ 2020-21 ਲਈ ਅਗਲੀ ਜਮਾਤ 'ਚ ਕੀਤਾ ਜਾਵੇ।