ਡੂੰਘੀ ਖੱਡ ''ਚ ਡਿੱਗੀ SUV, 2 ਭਰਾਵਾਂ ਦੀ ਮੌ.ਤ

Monday, Nov 04, 2024 - 10:16 AM (IST)

ਡੂੰਘੀ ਖੱਡ ''ਚ ਡਿੱਗੀ SUV, 2 ਭਰਾਵਾਂ ਦੀ ਮੌ.ਤ

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਡੋਡਾ ਜ਼ਿਲ੍ਹੇ 'ਚ ਇਕ 'ਸਪੋਰਟਸ ਯੂਟਿਲਿਟੀ ਵ੍ਹੀਕਲ' (ਐੱਸਯੂਵੀ) ਦੇ ਸੜਕ ਤੋਂ ਫਿਸਲ ਕੇ ਡੂੰਘੀ ਖੱਡ 'ਚ ਡਿੱਗ ਗਈ। ਇਸ ਹਾਦਸੇ 'ਚ 2 ਭਰਾਵਾਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਦੇਰ ਰਾਤ ਖੇਲਾਨੀ ਨਾਲੇ 'ਚ ਹੋਏ ਹਾਦਸੇ 'ਚ ਮੁਕੇਸ਼ ਕੁਮਾਰ (29) ਅਤੇ ਉਸ ਦੇ ਛੋਟੇ ਭਰਾ ਪਵਨ ਕੁਮਾਰ (24) ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : 65 ਹਜ਼ਾਰ ਲੋਕਾਂ ਦਾ ਆਧਾਰ ਕਾਰਡ ਹੋਵੇਗਾ ਰੱਦ! ਜਾਣੋ ਕਾਰਨ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਵਾਹਨ ਪਹਾੜੀ ਮਾਰਗ ਤੋਂ ਹੇਠਾਂ ਖੱਡ 'ਚ ਡਿੱਗ ਗਿਆ ਸੀ, ਜਿਸ ਦੇ ਤੁਰੰਤ ਬਾਅਦ ਸਥਾਨਕ ਬਚਾਅ ਕਰਮੀਆਂ ਨੇ ਕਾਰ 'ਚ ਸਵਾਰ ਦੋਹਾਂ ਭਰਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਦੋਵੇਂ ਭਰਾ ਆਪਣਾ ਬ੍ਰਾਰਥਾ-ਖੇਲਾਨੀ ਨਿਵਾਸ ਤੋਂ ਪੁਲ ਡੋਡਾ ਲਈ ਨਿਕਲੇ ਸਨ ਪਰ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੱਸਿਆ ਕਿ ਹਾਦਸੇ 'ਚ ਉਨ੍ਹਾਂ ਦਾ ਵਾਹਨ ਬੁਰੀ ਤਰ੍ਹਾਂ ਨੁਕਸਿਆ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਸਰਕਾਰੀ ਮੈਡੀਕਲ ਕਾਲਜ (ਜੀਐੱਮਸੀ) ਹਸਪਤਾਲ ਡੋਡਾ ਲਿਆਂਦਾ ਗਿਆ ਅਤੇ ਉਨ੍ਹਾਂ ਦੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਅੰਤਿਮ ਸੰਸਕਾਰ ਲਈ ਪਰਿਵਾਰ ਵਾਲਿਆਂ ਸੌਂਪ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News