ਜੰਮੂ-ਕਸ਼ਮੀਰ : ਫੌਜ ਨੇ ਲਸ਼ਕਰ ਦੇ ਦੋ ਅੱਤਵਾਦੀ ਕੀਤੇ ਢੇਰ

2/22/2020 9:06:19 AM

ਅਨੰਤਨਾਪੁਰ— ਜੰਮੂ-ਕਸ਼ਮੀਰ ਦੇ ਅਨੰਤਨਾਪੁਰ ਜ਼ਿਲੇ 'ਚ ਸੁਰੱਖਿਆ ਫੌਜ ਦੇ ਹੱਥ ਇਕ ਹੋਰ ਵੱਡੀ ਕਾਮਯਾਬੀ ਲੱਗੀ। ਸੁਰੱਖਿਆ ਫੌਜ ਨਾਲ ਝੜਪ 'ਚ ਲਸ਼ਕਰ-ਏ-ਤੋਇਬਾ ਦੇ ਉੱਚ ਕਮਾਂਡਰ ਸਣੇ ਦੋ ਅੱਤਵਾਦੀ ਮਾਰੇ ਗਏ। ਉਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਏ।

ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ 'ਤੇ ਰਾਸ਼ਟਰੀ ਰਾਈਫਲ ਕੇਂਦਰੀ ਰਿਜ਼ਰਵ ਪੁਲਸ ਫੌਜ ਅਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਦਲ ਦੇ ਜਵਾਨਾਂ ਨੇ ਸ਼ੁੱਕਰਵਾਰ ਦੀ ਦੇਰ ਰਾਤ ਅਨੰਤਨਾਗ ਦੇ ਸੰਗਮ 'ਚ ਸਾਂਝੇ ਰੂਪ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਸੁਰੱਖਿਆ ਫੌਜ ਦੇ ਜਵਾਨਾਂ ਦੀ ਉੱਥੇ ਲੁਕੇ ਹੋਏ ਅੱਤਵਾਦੀਆਂ ਨਾਲ ਝੜਪ ਹੋ ਗਈ। ਮਾਰੇ ਗਏ ਅੱਤਵਾਦੀਆਂ 'ਚੋਂ ਇਕ ਦੀ ਪਛਾਣ ਲਸ਼ਕਰ ਦੇ ਉੱਚ ਕਮਾਂਡਰ ਫੁਰਕਾਨ ਦੇ ਤੌਰ 'ਤੇ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਲਈ ਨੇੜਲੇ ਇਲਾਕਿਆਂ 'ਚ ਵਾਧੂ ਸੁਰੱਖਿਆ ਫੌਜ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ