ਜੰਮੂ-ਕਸ਼ਮੀਰ : ਕੁਲਗਾਮ 'ਚ ਅੱਤਵਾਦੀਆਂ ਨੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

Thursday, Apr 14, 2022 - 12:05 AM (IST)

ਜੰਮੂ-ਕਸ਼ਮੀਰ : ਕੁਲਗਾਮ 'ਚ ਅੱਤਵਾਦੀਆਂ ਨੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸ਼੍ਰੀਨਗਰ-ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਬੁੱਧਵਾਰ ਨੂੰ ਅੱਤਵਾਦੀਆਂ ਨੇ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਰਾਜਪੂਤ ਸਤੀਸ਼ ਕੁਮਾਰ ਸਿੰਘ ਦੇ ਰੂਪ 'ਚ ਹੋਈ ਹੈ। ਅਧਿਕਾਰੀਆਂ ਨੇ ਕਿਹਾ ਕਿ ਗੋਲੀਆਂ ਦੀ ਆਵਾਜ਼ ਸੁਣ ਕੇ ਸਤੀਸ਼ ਦੇ ਘਰ ਤਾਇਨਾਤ ਦੋ ਪੁਲਸ ਮੁਲਾਜ਼ਮ ਬਾਹਰ ਆਏ ਅਤੇ ਉਸ ਨੂੰ ਖੂਨ ਨਾਲ ਲਥਪਥ ਪਾਇਆ।

ਇਹ ਵੀ ਪੜ੍ਹੋ : ਇਮਰਾਨ ਖਾਨ ਦੇ ਨਵੇਂ ਸਟਾਫ਼ ਮੁਖੀ ਹੋਣਗੇ ਸ਼ਾਹਬਾਜ਼ ਗਿੱਲ

ਸਤੀਸ਼ (55) ਨੂੰ ਇਕ ਗੋਲੀ ਸਿਰ ਅਤੇ ਦੋ ਗੋਲੀਆਂ ਛਾਤੀ 'ਚ ਮਾਰੀਆਂ ਗਈਆਂ ਸਨ। ਜ਼ਖਮੀ ਸਤੀਸ਼ ਨੂੰ ਸ਼੍ਰੀਨਗਰ ਦੇ ਇਕ ਹਸਤਪਾਲ 'ਚ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ। ਪੁਲਸ ਨੇ ਟਵੀਟ ਕੀਤਾ ਕਿ ਕੁਲਗਾਮ ਦੇ ਨਿਵਾਸੀ ਸਤੀਸ਼ ਕੁਮਾਰ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਇਸ ਵਹਿਸ਼ੀ ਅੱਤਵਾਦੀ ਹਮਲੇ 'ਚ ਸ਼ਾਮਲ ਅੱਤਵਾਦੀਆਂ ਨੂੰ ਜਲਦ ਹੀ ਢੇਰ ਕਰ ਦਿੱਤਾ ਜਾਵੇਗਾ। ਇਸ 'ਚ ਸ਼ਾਮਲ ਅੱਤਵਾਦੀਆਂ ਦੀ ਭਾਲ ਕੀਤੀ ਜਾ ਰਹੀ ਹੈ। ਕੁਲਗਾਮ ਤੇ ਸ਼ੋਪੀਆਂ ਜ਼ਿਲ੍ਹਿਆਂ 'ਚ ਰਾਜਪੂਤ ਪਰਿਵਾਰਾਂ ਦੀਆਂ ਛੋਟੀਆਂ-ਛੋਟੀਆਂ ਬਸਤੀਆਂ ਹਨ।

ਇਹ ਵੀ ਪੜ੍ਹੋ : ਵਧਦੇ ਤਾਪਮਾਨ ਕਾਰਨ ਦੇਸ਼ 'ਚ ਵਧ ਰਹੀ AC ਦੀ ਮੰਗ, ਪਾਵਰ ਗਰਿੱਡ 'ਤੇ ਪੈ ਰਿਹੈ ਬੋਝ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News