ਜੰਮੂ ਕਸ਼ਮੀਰ : ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਤਿੰਨ ਜਵਾਨ ਸ਼ਹੀਦ

Saturday, Aug 05, 2023 - 10:24 AM (IST)

ਜੰਮੂ ਕਸ਼ਮੀਰ : ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਤਿੰਨ ਜਵਾਨ ਸ਼ਹੀਦ

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਚੱਲ ਰਹੇ ਇਕ ਆਪਰੇਸ਼ਨ 'ਚ ਵਿਸ਼ੇਸ਼ ਅੱਤਵਾਦੀ ਵਿਰੋਧੀ ਇਕਾਈ ਦੇ ਤਿੰਨ ਫ਼ੌਜ ਕਰਮੀ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਕੁਲਗਾਮ ਦੇ ਹਲਾਣ ਜੰਗਲਾਤ ਖੇਤਰ ਦੇ ਉੱਚੇ ਇਲਾਕਿਆਂ 'ਚ ਅੱਤਵਾਦੀਆਂ ਅਤੇ ਸੰਯੁਕਤ ਫ਼ੋਰਸਾਂ ਵਿਚਾਲੇ ਮੁਕਾਬਲਾ ਸ਼ੁਰੂ ਹੋਇਆ, ਜਿਸ 'ਚ ਤਿੰਨ ਜਵਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਫ਼ੌਜ ਦੇ ਸ਼੍ਰੀਨਗਰ ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ : ਲਸ਼ਕਰ ਦੇ 2 ਅੱਤਵਾਦੀ ਗ੍ਰਿਫ਼ਤਾਰ, ਆਜ਼ਾਦੀ ਦਿਹਾੜੇ ਮੌਕੇ ਵੱਡੇ ਹਮਲੇ ਨੂੰ ਦੇ ਸਕਦੇ ਸਨ ਅੰਜਾਮ

ਫ਼ੌਜ ਨੇ ਇਕ ਟਵੀਟ 'ਚ ਕਿਹਾ,''ਕੁਲਗਾਮ 'ਚ ਹਲਾਣ ਦੀ ਉੱਚੀ ਪਹੁੰਚ 'ਤੇ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਵਿਸ਼ੇਸ਼ ਸੂਚਨਾ 'ਤੇ ਸੁਰੱਖਿਆ ਫ਼ੋਰਸਾਂ ਨੇ 4 ਅਗਸਤ ਨੂੰ ਆਪਰੇਸ਼ਨ ਸ਼ੁਰੂ ਕੀਤਾ ਸੀ। ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ, ਤਿੰਨ ਜਵਾਨ ਜ਼ਖ਼ਮੀ ਹੋ ਗਏ ਅਤੇ ਬਾਅਦ 'ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।'' ਸ਼ਹੀਦ ਜਵਾਨਾਂ ਦੀ ਪਛਾਣ ਤੁਰੰਤ ਨਹੀਂ ਹੋ ਸਕੀ ਹੈ। ਫ਼ੌਜ ਨੇ ਕਿਹਾ ਕਿ ਇਲਾਕੇ 'ਚ ਤਲਾਸ਼ਈ ਮੁਹਿੰਮ ਅਜੇ ਵੀ ਜਾਰੀ ਹੈ। ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦਾ ਪਤਾ ਲਗਾਉਣ ਲਈ ਐਡੀਸ਼ਨਲ ਫ਼ੋਰਸਾਂ ਨੂੰ ਇਲਾਕੇ 'ਚ ਭੇਜਿਆ ਗਿਆ ਹੈ। ਫ਼ੌਜ ਦੇ ਇਕ ਜਵਾਨ ਜਾਵੇਦ ਵਾਨੀ ਜੋ ਛੁੱਟੀ 'ਤੇ ਆਪਣੇ ਜੱਦੀ ਜ਼ਿਲ੍ਹੇ ਕੁਲਗਾਮ ਤੋਂ ਲਾਪਤਾ ਹੋ ਗਿਆ ਸੀ। ਜਾਵੇਦ ਨੂੰ ਪੁਲਸ ਵਲੋਂ ਬਰਾਮਦ ਕੀਤੇ ਜਾਣ ਦੇ ਇਕ ਦਿਨ ਬਾਅਦ ਗੋਲੀਬਾਰੀ ਸ਼ੁਰੂ ਹੋ ਗਈ। ਉਸ ਦੀ ਬਰਾਮਦਗੀ ਕਿਵੇਂ ਹੋਈ, ਇਸ ਬਾਰੇ ਪੁਲਸ ਨੇ ਜ਼ਿਆਦਾ ਕੁਝ ਨਹੀਂ ਦੱਸਿਆ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

DIsha

Content Editor

Related News