ਜੰਮੂ-ਕਸ਼ਮੀਰ : ਸ਼ੌਪੀਆਂ 'ਚ ਫੌਜ ਨੇ 2 ਅੱਤਵਾਦੀ ਕੀਤੇ ਢੇਰ, ਇੰਟਰਨੈੱਟ ਸੇਵਾ ਬੰਦ

07/27/2019 9:28:02 AM

ਸ਼ੌਪੀਆਂ— ਜੰਮੂ-ਕਸ਼ਮੀਰ ਦੇ ਸ਼ੌਪੀਆਂ 'ਚ ਅੱਜ ਸਵੇਰੇ ਸੁਰੱਖਿਆ ਫੌਜ ਨੇ 2 ਅੱਤਵਾਦੀਆਂ ਨੂੰ ਢੇਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਸੁਰੱਖਿਆ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਇਲਾਕੇ 'ਚ 2 ਤੋਂ ਵਧੇਰੇ ਅੱਤਵਾਦੀਆਂ ਦੇ ਲੁਕੇ ਹੋਣ ਦਾ ਖਦਸ਼ਾ ਹੈ ਤੇ ਜਾਂਚ ਮੁਹਿੰਮ ਜਾਰੀ ਹੈ।

ਜਾਣਕਾਰੀ ਮੁਤਾਬਕ ਫੌਜ ਨੂੰ ਸ਼ੁੱਕਰਵਾਰ ਰਾਤ ਸਮੇਂ ਇੱਥੇ ਅੱਤਵਾਦੀਆਂ ਦੇ ਹੋਣ ਦੀ ਖਬਰ ਮਿਲੀ ਸੀ ਤੇ ਫੌਜ ਵਲੋਂ ਜਾਂਚ ਮੁਹਿੰਮ ਜਾਰੀ ਹੈ। ਜਾਣਕਾਰੀ ਦੇ ਆਧਾਰ 'ਤੇ ਜੰਮੂ-ਕਸ਼ਮੀਰ ਪੁਲਸ ਦੀ ਵਿਸ਼ੇਸ਼ ਮੁਹਿੰਮ ਟੀਮ, ਰਾਸ਼ਟਰੀ ਰਾਈਫਲਸ ਅਤੇ ਕੇਂਦਰੀ ਰਿਜ਼ਰਵ ਪੁਲਸ ਫੌਜ ਨੇ ਕੱਲ ਦੇਰ ਰਾਤ ਸ਼ੌਪੀਆਂ ਜ਼ਿਲੇ ਦੇ ਬੋਨਬਾਜ਼ਾਰ 'ਚ ਸਾਂਝੇ ਰੂਪ ਨਾਲ ਘੇਰਾਬੰਦੀ ਕੀਤੀ। ਇਲਾਕੇ ਦੀ ਘੇਰਾਬੰਦੀ ਕਰਕੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਸਨ। 

ਸੁਰੱਖਿਆ ਫੌਜ ਵਲੋਂ ਘਰ-ਘਰ ਜਾ ਕੇ ਤਲਾਸ਼ੀ ਲਈ ਜਾ ਰਹੀ ਹੈ। ਰਿਪੋਰਟ ਮਿਲਣ ਤਕ ਮੁਹਿੰਮ ਅਜੇ ਜਾਰੀ ਹੈ। ਮੁੱਖ ਸ਼ਹਿਰਾਂ 'ਚ ਕਿਸੇ ਵੀ ਤਰ੍ਹਾਂ ਦਾ ਵਿਰੋਧ ਪ੍ਰਦਰਸ਼ਨ ਰੋਕਣ ਲਈ ਫੌਜ ਤੇ ਪੁਲਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਹਨ। ਇਸ ਦੇ ਇਲਾਵਾ ਪ੍ਰਸ਼ਾਸਨ ਨੇ ਕਿਸੇ ਵੀ ਤਰ੍ਹਾਂ ਦੀ ਅਫਵਾਹ ਫੈਲਣ ਤੋਂ ਰੋਕਣ ਲਈ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾ ਦਿੱਤੀ ਹੈ।