ਜੰਮੂ-ਕਸ਼ਮੀਰ : ਕੇਂਦਰੀ ਮੰਤਰੀ ਕਿਰਨ ਰਿਜਿਜੂ ਦੀ ਕਾਰ ਨੂੰ ਟਰੱਕ ਨੇ ਮਾਰੀ ਟਕਰਾਈ, ਵਾਲ-ਵਾਲ ਬਚੇ

Saturday, Apr 08, 2023 - 08:12 PM (IST)

ਜੰਮੂ-ਕਸ਼ਮੀਰ : ਕੇਂਦਰੀ ਮੰਤਰੀ ਕਿਰਨ ਰਿਜਿਜੂ ਦੀ ਕਾਰ ਨੂੰ ਟਰੱਕ ਨੇ ਮਾਰੀ ਟਕਰਾਈ, ਵਾਲ-ਵਾਲ ਬਚੇ

ਨੈਸ਼ਨਲ ਡੈਸਕ : ਕੇਂਦਰੀ ਕਾਨੂੰਨ ਮੰਤਰੀ ਕਿਰਨ ਰਿਜਿਜੂ ਦੀ ਕਾਰ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਕਿਰਨ ਰਿਜਿਜੂ ਵਾਲ-ਵਾਲ ਬਚ ਗਏ ਤੇ ਉਹ ਸੁਰੱਖਿਅਤ ਦੱਸੇ ਜਾ ਰਹੇ ਹਨ। ਦੱਸ ਦੇਈਏ ਕਿ ਕੇਂਦਰੀ ਮੰਤਰੀ ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਪਹੁੰਚੇ ਸਨ। ਇੱਥੋਂ ਉਹ ਸੜਕ ਰਾਹੀਂ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਜੰਮੂ-ਕਸ਼ਮੀਰ ਦੇ ਰਾਮਬਣ ਜ਼ਿਲ੍ਹੇ 'ਚ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਸੁਰੱਖਿਆ ਕਰਮਚਾਰੀਆਂ ਨੇ ਕੇਂਦਰੀ ਮੰਤਰੀ ਨੂੰ ਕਾਰ 'ਚੋਂ ਬਾਹਰ ਕੱਢ ਕੇ ਦੂਜੀ ਗੱਡੀ ਵਿੱਚ ਬਿਠਾਇਆ।

ਇਹ ਵੀ ਪੜ੍ਹੋ : ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣਿਆ ਥਾਈਲੈਂਡ ਦਾ ਚਿਆਂਗ, ਸਰਕਾਰ ਨੇ ਲੋਕਾਂ ਨੂੰ ਦਿੱਤਾ ਇਹ ਹੁਕਮ

ਰਾਮਬਣ ਪੁਲਸ ਵੱਲੋਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਗਿਆ ਹੈ ਕਿ ਅੱਜ ਜੰਮੂ ਤੋਂ ਸ਼੍ਰੀਨਗਰ ਨੂੰ ਸੜਕ ਮਾਰਗ ਰਾਹੀਂ ਜਾਂਦੇ ਸਮੇਂ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਦੀ ਕਾਰ ਮਾਮੂਲੀ ਦੁਰਘਟਨਾ ਦਾ ਸ਼ਿਕਾਰ ਹੋ ਗਈ। ਹਾਦਸੇ 'ਚ ਕੋਈ ਜ਼ਖ਼ਮੀ ਨਹੀਂ ਹੋਇਆ। ਰਿਜਿਜੂ ਨੂੰ ਸੁਰੱਖਿਅਤ ਉਨ੍ਹਾਂ ਦੀ ਮੰਜ਼ਿਲ 'ਤੇ ਪਹੁੰਚਾਇਆ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News