ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਏਗਾ ਜੰਮੂ ਕਸ਼ਮੀਰ : ਪੀਊਸ਼ ਗੋਇਲ
Tuesday, Oct 19, 2021 - 02:54 PM (IST)
ਸ਼੍ਰੀਨਗਰ- ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਨੇ ਪ੍ਰਦੇਸ਼ ਦੀਆਂ ਵੱਖ-ਵੱਖ ਵਿਕਾਸ ਯੋਜਨਾਵਾਂ ਲਈ ਦੁਬਈ ਸਰਕਾਰ ਨਾਲ ਸਮਝੌਤੇ ’ਚ ਦਸਤਖ਼ਤ ਕੀਤੇ। ਇਸ ਮੌਕੇ ਮੌਜੂਦ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਊਸ਼ ਗੋਇਲ ਨੇ ਕਿਹਾ ਕਿ ਇਹ ਸਮਝੌਤਾ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ਦੇ ਵਿਕਾਸ ’ਚ ਵੱਡੀ ਭੂਮਿਕਾ ਨਿਭਾਏਗਾ। ਇਸ ਮੌਕੇ ਪੀਊਸ਼ ਗੋਇਲ ਨੇ ਕਿਹਾ ਕਿ ਜੰਮੂ ਕਸ਼ਮੀਰ ’ਚ ਵਿਕਾਸ ਪ੍ਰਾਜੈਕਟ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ’ਚ ਮਦਦ ਕਰੇਗਾ। ਸੋਮਵਾਰ ਨੂੰ ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਉੱਪ ਰਾਜਪਾਲ ਮਨੋਜ ਸਿਨਹਾ ਦੀ ਮੌਜੂਦਗੀ ’ਚ ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਦੁਬਈ ਸਰਕਾਰ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕੀਤੇ। ਜਿਸ ’ਚ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ ਕਸ਼ਮੀਰ ’ਚ ਵਿਕਾਸ ਪ੍ਰਾਜੈਕਟ ਸਥਾਪਤ ਕੀਤੇ ਜਾਣਗੇ। ਇਸ ਮੌਕੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਕਿਹਾ ਕਿ ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਨੇ ਰੀਅਲ ਐਸਟੇਟ ਵਿਕਾਸ, ਉਦਯੋਗਿਕ ਪਾਰਕ, ਆਈ.ਟੀ. ਟਾਵਰ, ਬਹੁਉਦੇਸ਼ੀ ਟਾਵਰ, ਰਸਦ, ਮੈਡੀਕਲ ਕਾਲਜ, ਸੁਪਰ ਸਪੈਸ਼ਲਿਟੀ ਹਸਪਤਾਲ ਲਈ ਦੁਬਈ ਸਰਕਾਰ ਨਾਲ ਇਕ ਸਮਝੌਤੇ ’ਤੇ ਦਸਤਖ਼ਤ ਕੀਤੇ ਹਨ।
ਇਸ ਮੌਕੇ ਪੀਊਸ਼ ਗੋਇਲ ਨੇ ਕਿਹਾ ਕਿ ਦੁਬਈ ’ਚ ਕਈ ਕੰਪਨੀਆਂ ਭਾਰਤ ਅਤੇ ਜੰਮੂ ਕਸ਼ਮੀਰ ’ਚ ਨਿਵੇਸ਼ ਕਰਨ ਦੀਆਂ ਇਛੁੱਕ ਹਨ। ਗੋਇਲ ਨੇ ਕਿਹਾ ਕਿ ਜੰਮੂ ਕਸ਼ਮੀਰ ’ਚ ਵਿਕਾਸ ਪ੍ਰਾਜੈਕਟ ਭਾਰਤ ਨੂੰ ਵਿਸ਼ਵ ਸ਼ਕਤੀ ਬਣਾਉਣ ’ਚ ਮਦਦ ਕਰੇਗੀ। ਇਸ ਮੌਕੇ ਦੁਬਈ ਦੇ ਨਿਵੇਸ਼ਕ ਸੁਲਤਾਨ ਬਿਨ ਸੁਲੇਯਮ ਨੇ ਕਿਹਾ,‘‘ਅਸੀਂ ਸਮਝੌਤਾ ਮੈਮੋਰੰਡਮ ਤੋਂ ਖ਼ੁਸ਼ ਹਾਂ ਅਤੇ ਕੰਮ ਦੇ ਪ੍ਰਤੀ ਵਚਨਬੱਧ ਹਾਂ।’’ ਉਨ੍ਹਾਂ ਕਿਹਾ ਕਿ ਮੇਡ ਇਨ ਇੰਡੀਆ ਮਿਸ਼ਨ ਦੇ ਅਧੀਨ ਜੰਮੂ ਕਸ਼ਮੀਰ ’ਚ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਹੁਣ ਦੁਨੀਆ ਜੰਮੂ ਅਤੇ ਕਸ਼ਮੀਰ ਦੇ ਕਈ ਉਤਪਾਦਾਂ ਨੂੰ ਜਾਣ ਸਕੇਗੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ