ਜੰਮੂ ਕਸ਼ਮੀਰ ਦੀ ਨੌਜਵਾਨ ਪੀੜ੍ਹੀ ਨੂੰ ਮਿਲਣਗੇ ਨਵੇਂ ਮੌਕੇ, ਸਿਨਹਾ ਨੇ ਕਿਹਾ, ‘ਸਾਡਾ ਮਕਸਦ ਬੇਰੁਜ਼ਗਾਰੀ ਖ਼ਤਮ ਕਰਨਾ ਹੈ

11/01/2020 4:53:57 PM

ਜੰਮੂ ਕਸ਼ਮੀਰ (ਬਿਊਰੋ) - ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਜ ਪ੍ਰਸ਼ਾਸਨ ਦਾ ਮੁੱਖ ਮਕਸਦ ਅਗਲੇ ਪੰਜ ਸਾਲਾਂ ਦੌਰਾਨ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਦਾ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਉਨ੍ਹਾਂ ਨੇ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਲਈ ਇਕ ਰੋਜ਼ਾ ਵਰਕਸ਼ਾਪ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕਰਦੇ ਹੋਏ ਕੀਤਾ।

ਪੜ੍ਹੋ ਇਹ ਵੀ ਖਬਰ - ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਦੱਸ ਦੇਈਏ ਕਿ ਇਹ ਵਰਕਸ਼ਾਪ ਜੰਮੂ ਕਸ਼ਮੀਰ ਪ੍ਰਸ਼ਾਸਨ ਵਲੋਂ ਆਯੋਜਿਤ ਕੀਤੀ ਗਈ ਸੀ। ਇਸ ’ਚ ਅਸ਼ੋਕ ਲੇਲੈਂਡ, ਆਈ.ਸੀ.ਆਈ.ਸੀ.ਆਈ. ਫਾਉਂਡੇਸ਼ਨ, ਬੰਬੇ ਸਟਾਕ ਐਕਸਚੇਂਜ, ਕਈ ਯੂਨੀਵਰਸਿਟੀਆਂ, ਆਈ.ਆਈ.ਐੱਮ ਅਤੇ ਆਈ.ਆਈ.ਟੀ. ਸਮੇਤ ਦੇਸ਼ ਭਰ ਦੇ ਨੀਤੀ ਵਿਸ਼ਲੇਸ਼ਕਾਂ ਵਲੋਂ ਸ਼ਿਰਕਤ ਕੀਤੀ ਗਈ। ਸਿਨਹਾ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਅੱਜ ਵੱਡੇ ਕਾਰੋਬਾਰੀ ਵੀ ਇੱਥੇ ਹਨ ਅਤੇ ਉਹ ਸਾਡਾ ਪੂਰਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਕ ਨੀਤੀ ਦਸਤਾਵੇਜ਼ ਤਿਆਰ ਕਰਾਂਗੇ, ਜਿਸ 'ਤੇ ਅਸੀਂ ਕੰਮ ਕਰਾਂਗੇ। ਯੋਜਨਾ ਤਿਆਰ ਹੋਣ ਤੋਂ ਬਾਅਦ ਅਸੀਂ ਤੁਹਾਡੇ ਨਾਲ ਇਸ ਸਬੰਧ ’ਚ ਸਾਰੇ ਵੇਰਵੇ ਸਾਂਝੇ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਜੰਮੂ-ਕਸ਼ਮੀਰ ਵਿੱਚ ਆਉਣ ਵਾਲੇ ਪੰਜ ਸਾਲਾਂ ਵਿੱਚ ਬੇਰੁਜ਼ਗਾਰੀ ਨੂੰ ਖਤਮ ਕਰਨ ਦਾ ਹੈ।

ਪੜ੍ਹੋ ਇਹ ਵੀ ਖਬਰ - Health tips : ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਮੂੰਹ ਖ਼ੋਲ੍ਹ ਕੇ ਸੌਂਦੇ ਹੋ ਤਾਂ ਹੋ ਜਾਓ ਸਾਵਧਾਨ

ਦੂਜੇ ਪਾਸੇ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਉਦੇਸ਼ ਨੌਜਵਾਨ ਪੀੜ੍ਹੀ ਨੂੰ ਆਕਰਸ਼ਤ ਕਰਨ, ਉਨ੍ਹਾਂ ਦੇ ਮਸਲਿਆਂ ਅਤੇ ਚਿੰਤਾਵਾਂ ਨੂੰ ਹੱਲ ਕਰਨ, ਉਨ੍ਹਾਂ ਨੂੰ ਸਵੈ-ਰੁਜ਼ਗਾਰ ਲਈ ਪ੍ਰੇਰਿਤ ਕਰਨ ਲਈ ਅਵਸਰ ਅਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਕਰਨਾ ਹੈ। ਸਿਨਹਾ ਨੇ ਕਿਹਾ ਕਿ ਰਾਸ਼ਟਰੀ ਔਸਤਨ ਬੇਰੁਜ਼ਗਾਰੀ ਦੀ ਦਰ 13.8 ਫੀਸਦੀ ਹੈ, ਜਦਕਿ ਇਸ ਦੀ ਤੁਲਨਾ ’ਚ ਜੰਮੂ-ਕਸ਼ਮੀਰ ਦਾ ਅੰਕੜਾ 25 ਫ਼ੀਸਦੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਅੰਤਰ ਨੂੰ ਠੀਕ ਕਰਨ ਲਈ ਉਨ੍ਹਾਂ ਕੋਲ ‘ਮਿਸ਼ਨ 2025’ ਹੈ, ਜਿਸ ਤਹਿਤ ਉਨ੍ਹਾਂ ਨੂੰ ਜੰਮੂ-ਕਸ਼ਮੀਰ ਦੇ 80 ਫ਼ੀਸਦੀ ਨੌਜਵਾਨਾਂ ਲਈ ਮੌਕੇ ਪੈਦਾ ਕਰਨੇ ਚਾਹੀਦੇ ਹਨ।

ਪੜ੍ਹੋ ਇਹ ਵੀ ਖਬਰ - Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ


rajwinder kaur

Content Editor

Related News