ਜੰਮੂ ਤੱਕ ਪਹੁੰਚਿਆ ਕੋਰੋਨਾ ਵਾਇਰਸ, 2 ਸ਼ੱਕੀ ਮਰੀਜ਼ ਮਿਲੇ, ਸਕੂਲ 31 ਮਾਰਚ ਤੱਕ ਬੰਦ
Saturday, Mar 07, 2020 - 11:42 AM (IST)
ਜੰਮੂ— ਭਾਰਤ 'ਚ ਕੋਰੋਨਾ ਵਾਇਰਸ ਦਾ ਇਨਫੈਕਸ਼ਨ ਹੁਣ ਜੰਮੂ-ਕਸ਼ਮੀਰ ਤੱਕ ਪਹੁੰਚ ਗਿਆ ਹੈ। ਜੰਮੂ 'ਚ 2 ਲੋਕਾਂ ਦੇ ਕੋਰੋਨਾ ਵਾਇਰਸ ਨਾਲ ਇਨਫੈਕਟਡ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਸ਼ਾਸਨ ਨੇ ਸਾਵਧਾਨੀ ਵਰਦੇ ਹੋਏ ਜੰਮੂ ਅਤੇ ਸਾਂਬਾ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਜੰਮੂ ਤੋਂ 2 ਸ਼ੱਕੀ ਮਰੀਜ਼ਾਂ ਦੀ ਟੈਸਟ ਰਿਪੋਰਟ ਮਿਲ ਗਈ ਹੈ, ਜਿਨ੍ਹਾਂ ਦੇ ਪੋਜੀਟਿਵ ਰਹਿਣ ਦੀ ਬਹੁਤ ਸੰਭਾਵਨਾ ਹੈ। ਦੋਹਾਂ ਨੂੰ ਵੱਖ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ।
31 ਮਾਰਚ ਤੱਕ ਸਕੂਲ ਕੀਤੇ ਬੰਦ
ਜੰਮੂ ਅਤੇ ਕਸ਼ਮੀਰ ਦੇ ਪ੍ਰਮੁੱਖ ਸਕੱਤਰ (ਯੋਜਨਾ) ਰੋਹਿਤ ਕੰਸਲ ਨੇ ਦੱਸਿਆ,''ਜੰਮੂ ਅਤੇ ਸਾਂਬਾ ਜ਼ਿਲਿਆਂ ਦੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ 31 ਮਾਰਚ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। 31 ਮਾਰਚ ਤੱਕ ਜੰਮੂ ਅਤੇ ਕਸ਼ਮੀਰ 'ਚ ਸਾਰੇ ਬਾਇਓਮੈਟ੍ਰਿਕ ਹਾਜ਼ਰੀ 'ਤੇ ਵੀ ਰੋਕ ਲੱਗਾ ਦਿੱਤੀ ਗਈ ਹੈ।''
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਨਾਲ ਦੇਸ਼ 'ਚ ਹੁਣ ਤੱਕ 33 ਲੋਕਾਂ ਦੇ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸਾਰੇ ਰਾਜਾਂ ਨੂੰ ਕੋਰੋਨਾ ਵਾਇਰਸ ਕਾਰਨ ਵੱਡੀਆਂ ਸਭਾਵਾਂ ਅਤੇ ਸੰਮੇਲਨਾਂ ਨੂੰ ਟਾਲਣ ਜਾਂ ਮੁਲਤਵੀ ਕਰਨ ਦੀ ਸਲਾਹ ਦਿੱਤੀ। ਵੱਖ-ਵੱਖ ਨਿਯਮਿਤ ਸੰਸਥਾਵਾਂ ਅਤੇ ਸੰਸਥਾਵਾਂ ਖਤਰਨਾਕ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੰਮ ਕਰ ਰਹੇ ਹਨ।