26 ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਚਾਰ ਬੰਦ, ਵੋਟਾਂ ਕੱਲ

Tuesday, Sep 24, 2024 - 12:46 AM (IST)

26 ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਚਾਰ ਬੰਦ, ਵੋਟਾਂ ਕੱਲ

ਜੰਮੂ, (ਸੰਜੀਵ)- ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ’ਚ 26 ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਬੰਦ ਹੋ ਗਿਆ। ਇਨ੍ਹਾਂ ਸੀਟਾਂ ’ਤੇ 25 ਸਤੰਬਰ ਨੂੰ ਵੋਟਾਂ ਪੈਣਗੀਆਂ। ਵਿਧਾਨ ਸਭਾ ਚੋਣਾਂ ’ਚ ਹੁਣ ਆਖਰੀ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਣੀ ਹੈ। ਅਜਿਹੇ ਵਿਚ ਸਾਰੀਆਂ ਪਾਰਟੀਆਂ ਨੇ ਤੀਜੇ ਪੜਾਅ ਦੀਆਂ 40 ਸੀਟਾਂ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।

ਤੀਜੇ ਪੜਾਅ ’ਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਕਰਨ ਲਈ ਜੰਮੂ ਆਉਣਗੇ।

ਪਾਰਟੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 28 ਸਤੰਬਰ ਨੂੰ ਜੰਮੂ ਦੇ ਐੱਮ. ਏ. ਸਟੇਡੀਅਮ ਵਿਚ ਚੋਣ ਰੈਲੀ ਹੋਵੇਗੀ। ਇਸ ਦੇ ਨਾਲ ਹੀ 26 ਸਤੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਡਿਵੀਜ਼ਨ ਵਿਚ 4 ਚੋਣ ਰੈਲੀਆਂ ਕਰਨਗੇ। ਕਾਂਗਰਸ ਨੇਤਾ ਰਾਹੁਲ ਗਾਂਧੀ 25 ਸਤੰਬਰ ਨੂੰ ਜੰਮੂ ’ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਤੀਜੇ ਪੜਾਅ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਜੰਮੂ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ।


author

Rakesh

Content Editor

Related News