ਜੰਮੂ ਦੇ ਕਿਸਾਨਾਂ ਲਈ ਆਫ਼ਤ ਬਣਿਆ ਮੀਂਹ, ਹੜ੍ਹ ਕਾਰਨ ਤਬਾਹ ਹੋਈਆਂ ਝੋਨੇ ਤੇ ਸੇਬ ਦੀਆਂ ਫ਼ਸਲਾਂ
Saturday, Sep 06, 2025 - 10:40 AM (IST)

ਜੰਮੂ : ਇਸ ਸਾਲ ਦੇਸ਼ ਦੇ ਕਈ ਰਾਜਾਂ ਵਿੱਚ ਮਾਨਸੂਨ ਦੀ ਬਰਸਾਤ ਨੇ ਕਹਿਰ ਮਚਾ ਦਿੱਤਾ। ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸ਼ਹਿਰਾਂ ਅਤੇ ਪਿੰਡਾ ਵਿਚ ਪਾਣੀ ਭਰ ਜਾਣ ਅਤੇ ਹੜ੍ਹਾਂ ਦੇ ਆਉਣ ਨਾਲ ਆਮ ਆਦਮੀ ਤੋਂ ਲੈ ਕੇ ਕਿਸਾਨਾਂ ਤੱਕ ਸਾਰੇ ਲੋਕ ਬਹੁਤ ਪਰੇਸ਼ਾਨ ਹੋਏ। ਇਸ ਵਾਰ ਦੀ ਮਾਨਸੂਨ ਨੇ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਕਰ ਦਿੱਤਾ। ਦੂਜੇ ਪਾਸੇ ਜੰਮੂ-ਕਸ਼ਮੀਰ ਵਿਚ ਪਿਛਲੇ ਕਈ ਦਿਨਾਂ ਤੋਂ ਭਾਰੀਂ ਮੀਂਹ ਅਤੇ ਬੱਦਲ ਫਟਣ ਵਰਗੀਆਂ ਘਟਨਾਵਾਂ ਨੇ ਤਬਾਹੀ ਮਚਾ ਕੇ ਰੱਖੀ ਹੋਈ ਸੀ, ਜਿਸ ਕਾਰਨ ਬਹੁਤ ਸਾਰੀਆਂ ਥਾਵਾਂ 'ਤੇ ਪਾਣੀ ਭਰ ਗਿਆ।
ਇਹ ਵੀ ਪੜ੍ਹੋ : ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ
ਕਈ ਦਿਨਾਂ ਤੋਂ ਜਾਰੀ ਭਾਰੀ ਬਾਰਿਸ਼ ਨੇ ਜੰਮੂ-ਕਸ਼ਮੀਰ ਦੀ ਖੇਤੀਬਾੜੀ ਆਰਥਿਕਤਾ 'ਤੇ ਵੀ ਵੱਡਾ ਪ੍ਰਭਾਵ ਪਾਇਆ ਹੈ। ਸੂਤਰੀਂ ਮੁਤਾਬਕ ਇੱਥੇ ਹਜ਼ਾਰਾਂ ਹੈਕਟੇਅਰ ਖੇਤੀਬਾੜੀ ਜ਼ਮੀਨ ਮੀਂਹ ਕਾਰਨ ਹੜ੍ਹ ਦੇ ਪਾਣੀ ਵਿੱਚ ਡੁੱਬ ਗਈ। ਪਾਣੀ ਦੀ ਲਪੇਟ ਵਿਚ ਆਉਣ ਕਾਰਨ ਝੋਨੇ ਦੇ ਖੇਤਾਂ ਅਤੇ ਸੇਬ ਦੇ ਬਾਗਾਂ ਨੂੰ ਬਹੁਤ ਨੁਕਸਾਨ ਪਹੁੰਚਿਆ ਹੈ। ਉਹਨਾਂ ਦੀਆਂ ਬਹੁਤ ਸਾਰੀਆਂ ਫ਼ਸਲਾਂ ਤਬਾਹ ਹੋ ਗਈਆਂ ਹਨ। ਸੂਤਰਾਂ ਮੁਤਾਬਕ 25850 ਹੈਕਟੇਅਰ ਰਕਬੇ ਵਿੱਚ ਉਗਾਈਆਂ ਗਈਆਂ ਝੋਨਾ, ਮੱਕੀ, ਬਾਜਰਾ, ਦਾਲਾਂ, ਚਾਰਾ, ਸਬਜ਼ੀਆਂ ਦੀਆਂ ਫ਼ਸਲਾਂ ਮੀਂਹ ਨਾਲ ਤਬਾਹ ਹੋ ਗਈਆਂ ਹਨ। ਇਨ੍ਹਾਂ ਵਿੱਚੋਂ 19441 ਹੈਕਟੇਅਰ ਰਕਬਾ ਅਜਿਹਾ ਹੈ, ਜਿੱਥੇ ਫ਼ਸਲਾਂ ਦੇ ਨੁਕਸਾਨ ਦੀ ਹੱਦ 33 ਫ਼ੀਸਦੀ ਤੋਂ ਵੱਧ ਹੈ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਜੰਮੂ-ਕਸ਼ਮੀਰ ਖੇਤਰ ਵਿੱਚ ਨਦੀਆਂ ਅਤੇ ਨਾਲੇ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੇ ਸਨ, ਜਿਸ ਕਾਰਨ ਨੀਵੇਂ ਇਲਾਕਿਆਂ ਦੇ ਖੇਤਾਂ ਵਿੱਚ ਪਾਣੀ ਜਮ੍ਹਾਂ ਹੋ ਗਿਆ। ਹੜ੍ਹ ਦੇ ਪਾਣੀ ਨੇ ਝੋਨੇ ਦੀ ਫ਼ਸਲ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਹੜ੍ਹ ਦਾ ਪਾਣੀ ਆਪਣੇ ਨਾਲ ਉਪਜਾਊ ਮਿੱਟੀ ਨੂੰ ਰੋੜ੍ਹ ਕੇ ਲੈ ਗਿਆ। ਦੂਜੇ ਪਾਸੇ ਸਭ ਤੋਂ ਵੱਧ ਨੁਕਸਾਨ ਝੋਨਾ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਹੋਇਆ ਹੈ। ਜ਼ਿਲ੍ਹੇ ਵਿੱਚ ਕੁੱਲ 85864 ਹੈਕਟੇਅਰ ਰਕਬੇ ਵਿੱਚ ਸਾਉਣੀ ਦੀ ਫ਼ਸਲ ਉਗਾਈ ਜਾਂਦੀ ਹੈ, ਜਿਸ ਵਿੱਚ ਵੱਖ-ਵੱਖ ਫ਼ਸਲਾਂ ਉਗਾਈਆਂ ਜਾਂਦੀਆਂ ਹਨ। ਸਭ ਤੋਂ ਵੱਧ 46800 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਫਸਲ ਉਗਾਈ ਗਈ ਸੀ ਪਰ ਇਸ ਵਿੱਚੋਂ 11500 ਹੈਕਟੇਅਰ ਰਕਬੇ ਵਿੱਚ ਖੇਤੀ ਮੀਂਹ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਹੋਈ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।