ਜੰਮੂ ’ਚ ਜਾਸੂਸੀ ਸਰਗਰਮੀਆਂ ਦੇ ਦੋਸ਼ ਹੇਠ ਫੌਜੀ ਅਧਿਕਾਰੀ ਦੀ ਪਤਨੀ ਵਿਰੁੱਧ ਮਾਮਲਾ ਦਰਜ

Monday, Oct 19, 2026 - 12:55 PM (IST)

ਜੰਮੂ ’ਚ ਜਾਸੂਸੀ ਸਰਗਰਮੀਆਂ ਦੇ ਦੋਸ਼ ਹੇਠ ਫੌਜੀ ਅਧਿਕਾਰੀ ਦੀ ਪਤਨੀ ਵਿਰੁੱਧ ਮਾਮਲਾ ਦਰਜ

ਨੈਸ਼ਨਲ ਡੈਸਕ- ਜੰਮੂ ’ਚ ਫੌਜ ਦੇ ਇਕ ਅਧਿਕਾਰੀ ਦੀ ਪਤਨੀ ਵਿਰੁੱਧ ਜਾਸੂਸੀ ਨਾਲ ਸਬੰਧਤ ਸਰਗਰਮੀਆਂ ਲਈ ਮਾਮਲਾ ਦਰਜ ਕੀਤਾ ਗਿਆ ਹੈ। ਦੋਸ਼ ਹੈ ਕਿ ਉਸ ਨੇ ਚੀਨੀ ਖੁਫੀਆ ਏਜੰਟਾਂ ਲਈ ਰਾਸ਼ਟਰੀ ਸੁਰੱਖਿਆ ਨਾਲ ਸਬੰਧਤ ਨਾਜ਼ੁਕ ਮੁੱਦਿਆਂ 'ਤੇ ਵਿਸ਼ਲੇਸ਼ਣਾਤਮਕ ਦਸਤਾਵੇਜ਼ ਤਿਆਰ ਕਰਨ ਲਈ ਚੈਟ ਜੀ. ਪੀ. ਟੀ. ਅਤੇ ਕਲਾਊਡ ਵਰਗੇ ਆਰਟੀਫੀਸ਼ੀਅਲ ਇੰਟੈਲੀਜੈਂਸ ਟੂਲਸ ਦੀ ਵਰਤੋਂ ਕੀਤੀ।

ਅਧਿਕਾਰੀਆਂ ਅਨੁਸਾਰ ਤੇਲੰਗਾਨਾ ਦੀ ਰਹਿਣ ਵਾਲੀ ਮੁਲਜ਼ਮ ਔਰਤ ਉੱਚ ਸਿੱਖਿਆ ਪ੍ਰਾਪਤ ਹੈ ਤੇ 2023 ’ਚ ਸੰਯੁਕਤ ਰਾਸ਼ਟਰ ’ਚ ਸੂਚਨਾ ਤਕਨਾਲੋਜੀ ਦੇ ਖੇਤਰ ’ਚ ਇੰਟਰਨਸ਼ਿਪ ਪੂਰੀ ਕੀਤੀ ਹੈ । ਇਸ ਸਮੇ ਉਹ ਇਕ ਸੁਤੰਤਰ ਖੋਜਕਰਤਾ ਵਜੋਂ ਕੰਮ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਜੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਹੈ । ਉਹ ਜਾਂਚ ਏਜੰਸੀਆਂ ਨਾਲ ਸਹਿਯੋਗ ਕਰ ਰਹੀ ਹੈ। ਉਸ ’ਤੇ ਨਾਜ਼ੁਕ ਸੁਰੱਖਿਆ ਅਤੇ ਭੂ-ਸਿਆਸੀ ਮੁੱਦਿਆਂ ’ਤੇ ਵਿਸ਼ਲੇਸ਼ਣਾਤਮਕ ਲੇਖ ਤਿਆਰ ਕਰਨ ਦਾ ਵੀ ਦੋਸ਼ ਹੈ।

ਇਨ੍ਹਾਂ ਵਿਸ਼ਿਆਂ ’ਚ ਜੰਮੂ -ਕਸ਼ਮੀਰ ’ਚ ਕੰਟਰੋਲ ਰੇਖਾ ਦੇ ਨਾਲ ਸਰਗਰਮੀਆਂ, ਅਰੁਣਾਚਲ ਪ੍ਰਦੇਸ਼ ’ਚ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟ ਤੇ ਡਰੋਨ ਦੀ ਤਾਇਨਾਤੀ ਸ਼ਾਮਲ ਹਨ। ਅਧਿਕਾਰੀਆਂ ਅਨੁਸਾਰ ਇਸ ਮਾਮਲੇ ’ਚ ਸ਼ੁੱਕਰਵਾਰ ਜੰਮੂ ਦੇ ਗਾਂਧੀ ਨਗਰ ਪੁਲਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਸੀ।


author

Harpreet SIngh

Content Editor

Related News