ਜੰਮੂ : ਮਕਾਨ ''ਤੇ ਚੱਟਾਨ ਡਿੱਗਣ ਨਾਲ ਇਕ ਹੀ ਪਰਿਵਾਰ ਦੇ ਚਾਰ ਬੱਚਿਆਂ ਸਮੇਤ 5 ਦੀ ਮੌਤ

Wednesday, Mar 11, 2020 - 11:06 AM (IST)

ਜੰਮੂ : ਮਕਾਨ ''ਤੇ ਚੱਟਾਨ ਡਿੱਗਣ ਨਾਲ ਇਕ ਹੀ ਪਰਿਵਾਰ ਦੇ ਚਾਰ ਬੱਚਿਆਂ ਸਮੇਤ 5 ਦੀ ਮੌਤ

ਊਧਮਪੁਰ— ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲੇ 'ਚ ਮੰਗਲਵਾਰ ਨੂੰ ਇਕ ਮਕਾਨ 'ਤੇ ਚੱਟਾਨ ਡਿੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਚਾਰ ਬੱਚੇ ਸ਼ਾਮਲ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਮਾਤਮ ਛਾ ਗਿਆ।

ਘਟਨਾ ਰਾਮਨਗਰ ਖੇਤਰ ਦੇ ਬਰਮਾਨ ਪਿੰਡ 'ਚ ਹੋਈ, ਜਿੱਥੇ ਮਕਾਨ ਪੂਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ ਅਤੇ ਪਰਿਵਾਰ ਦੇ 5 ਮੈਂਬਰ ਮਲਬੇ ਹੇਠਾਂ ਦੱਬ ਗਏ। ਸਥਾਨਕ ਲੋਕ ਅਤੇ ਪੁਲਸ ਹਾਦਸੇ ਵਾਲੀ ਜਗ੍ਹਾ 'ਤੇ ਪਹੁੰਚੀ, ਜਿੱਥੇ ਉਨ੍ਹਾਂ ਨੇ 5 ਲਾਸ਼ਾਂ ਬਰਾਮਦ ਕੀਤੀਆਂ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ 'ਚ ਜ਼ਖਮੀ ਰਾਜ ਸਿੰਘ ਨਾਮੀ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ।


author

DIsha

Content Editor

Related News