ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਪਾਕਿਸਤਾਨੀ ਅੱਤਵਾਦੀ ਕੀਤਾ ਢੇਰ
Sunday, Mar 15, 2026 - 09:49 AM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਉੜੀ ਸੈਕਟਰ 'ਚ ਕੰਟਰੋਲ ਰੇਖਾ ਨੇੜੇ ਸੁਰੱਖਿਆ ਫ਼ੋਰਸਾਂ ਨੇ ਐਤਵਾਰ ਨੂੰ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਅਤੇ ਇਸ ਦੌਰਾਨ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਫ਼ੌਜ ਨੇ ਇਹ ਜਾਣਕਾਰੀ ਦਿੱਤੀ। ਸ਼੍ਰੀਨਗਰ ਸਥਿਤ ਫ਼ੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,''ਜੰਮੂ ਕਸ਼ਮੀਰ ਪੁਲਸ ਵਲੋਂ ਘੁਸਪੈਠ ਦੀ ਕੋਸ਼ਿਸ਼ ਦੇ ਸੰਬੰਧ 'ਚ ਦਿੱਤੀ ਗਈ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ 14-15 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਜਨਰਲ ਖੇਤਰ ਬੁੱਛਰ, ਉੜੀ ਸੈਕਟਰ 'ਚ ਇਕ ਸੰਯੁਕਤ ਮੁਹਿੰਮ ਸ਼ੁਰੂ ਕੀਤੀ ਗਈ।''
ਇਸ 'ਚ ਕਿਹਾ ਗਿਆ ਹੈ ਕਿ ਫ਼ੌਜੀਆਂ ਨੇ ਇਕ ਅੱਤਵਾਦੀ ਦੀ ਸ਼ੱਕੀ ਗਤੀਵਿਧੀ ਦੇਖੀ। ਫ਼ੌਜ ਨੇ ਕਿਹਾ,''ਅੱਤਵਾਦੀ ਨੂੰ ਚੁਣੌਤੀ ਦਿੱਤੀ ਗਈ, ਜਿਸ ਦੇ ਨਤੀਜੇ ਵਜੋਂ ਉਸ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲੇ 'ਚ ਇਕ ਪਾਕਿਸਤਾਨੀ ਅੱਤਵਾਦੀ ਮਾਰਿਆ ਗਿਆ। ਏਕੇ ਰਾਈਫਲ, ਪਿਸਤੌਲ ਅਤੇ ਭਾਰੀ ਮਾਤਰਾ 'ਚ ਗੋਲਾ-ਬਾਰੂਦ ਸਮੇਤ ਯੁੱਧ ਸਮੱਗਰੀ ਬਰਾਮਦ ਕੀਤੀ ਗਈ ਹੈ।'' ਅੰਤਿਮ ਸੂਚਨਾ ਮਿਲਣ ਤੱਕ ਮੁਹਿੰਮ ਜਾਰੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
