ਜੰਮੂ-ਕਸ਼ਮੀਰ ''ਚ ਵਾਪਰਿਆ ਦਰਦਨਾਕ ਹਾਦਸਾ: ਡੂੰਘੀ ਖੱਡ ''ਚ ਡਿੱਗੀ ਕਾਰ, 2 ਲੋਕਾਂ ਦੀ ਮੌਤ

Tuesday, Mar 05, 2024 - 04:04 PM (IST)

ਜੰਮੂ-ਕਸ਼ਮੀਰ ''ਚ ਵਾਪਰਿਆ ਦਰਦਨਾਕ ਹਾਦਸਾ: ਡੂੰਘੀ ਖੱਡ ''ਚ ਡਿੱਗੀ ਕਾਰ, 2 ਲੋਕਾਂ ਦੀ ਮੌਤ

ਬਨਿਹਾਲ/ਜੰਮੂ- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲੇ 'ਚ ਮੰਗਲਵਾਰ ਨੂੰ ਇਕ ਕਾਰ ਸੜਕ ਤੋਂ ਫਿਸਲ ਕੇ 150 ਮੀਟਰ ਡੂੰਘੀ ਖੱਡ 'ਚ ਜਾ ਡਿੱਗੀ, ਜਿਸ ਕਾਰਨ ਕਾਰ 'ਚ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ 'ਤੇ ਬੈਟਰੀ ਕੈਸ਼ਮੈਨ ਇਲਾਕੇ 'ਚ ਵਾਪਰਿਆ।

ਅਧਿਕਾਰੀਆਂ ਨੇ ਦੱਸਿਆ ਕਿ ਕਾਰ ਸੜਕ ਤੋਂ ਤਿਲਕ ਕੇ 150 ਮੀਟਰ ਡੂੰਘੀ ਖੱਡ ਵਿਚ ਜਾ ਡਿੱਗੀ ਅਤੇ ਇਸ 'ਚ ਸਵਾਰ 25 ਸਾਲਾ ਹਾਕਮ ਦੀਨ ਅਤੇ 32 ਸਾਲਾ ਤਾਰਿਕ ਅਹਿਮਦ ਨੂੰ ਪੁਲਸ ਅਤੇ ਸਥਾਨਕ ਲੋਕਾਂ ਨੇ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ। ਉਨ੍ਹਾਂ ਦੱਸਿਆ ਕਿ ਸੰਗਲਦਾਨ-ਗੁਲ ਦੇ ਦਲਵਾ ਇਲਾਕੇ ਦੇ ਰਹਿਣ ਵਾਲੇ ਦੀਨ ਅਤੇ ਅਹਿਮਦ ਨੂੰ ਹਸਪਤਾਲ 'ਚ ਮ੍ਰਿਤਕ ਐਲਾਨ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਰਾਮਬਨ ਪੁਲਸ ਸਟੇਸ਼ਨ 'ਚ ਮਾਮਲਾ ਦਰਜ ਕਰ ਲਿਆ ਗਿਆ ਹੈ।


author

Tanu

Content Editor

Related News