ਜੰਮੂ-ਕਸ਼ਮੀਰ ''ਚ ਕੋਰੋਨਾ ਨਾਲ CRPF ਜਵਾਨ ਦੀ ਹੋਈ ਮੌਤ

Monday, Jun 08, 2020 - 06:48 PM (IST)

ਜੰਮੂ-ਕਸ਼ਮੀਰ ''ਚ ਕੋਰੋਨਾ ਨਾਲ CRPF ਜਵਾਨ ਦੀ ਹੋਈ ਮੌਤ

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਨਾਲ ਪੀੜਤ ਕੇਂਦਰੀ ਰਿਜ਼ਰਵ ਪੁਲਸ ਫੋਰਸ (ਸੀ.ਆਰ.ਪੀ.ਐੱਫ.) ਦੇ 40 ਸਾਲਾ ਇਕ ਜਵਾਨ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਕੇਂਦਰ ਸ਼ਾਸਿਤ ਖੇਤਰ 'ਚ ਇਸ ਖਤਰਨਾਕ ਵਾਇਰਸ ਨਾਲ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ 'ਚ ਕੋਵਿਡ-19 ਨਾਲ ਕਿਸੇ ਜਵਾਨ ਦੀ ਇਹ ਪਹਿਲੀ ਮੌਤ ਹੈ। ਉਹ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਤਾਇਨਾਤ ਸੀ ਅਤੇ ਸਾਹ ਲੈਣ 'ਚ ਤਕਲੀਫ਼ ਤੋਂ ਬਾਅਦ ਉਸ ਨੂੰ ਵੀਰਵਾਰ ਨੂੰ ਐੱਸ.ਕੇ.ਆਈ.ਐੱਮ.ਐੱਸ. ਹਸਪਤਾਲ 'ਚ ਭਰਤੀ ਕੀਤਾ ਗਿਆ ਸੀ।

ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਉਸ ਦੇ ਨਮੂਨੇ ਲਏ ਗਏ, ਜਿਨ੍ਹਾਂ 'ਚ ਇਨਫੈਕਟਡ ਹੋਣ ਦੀ ਪੁਸ਼ਟੀ ਹੋਈ। ਉਸ ਦੀ ਹਾਲਤ ਵਿਗੜਦੀ ਚੱਲੀ ਗਈ ਅਤੇ ਐਤਵਾਰ ਰਾਤ ਨੂੰ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਜਵਾਨ ਦਾ ਮੂਲ ਰੂਪ ਨਾਲ ਉੱਤਰ ਪ੍ਰਦੇਸ਼ ਤੋਂ ਹੈ। ਕੇਂਦਰ ਸ਼ਾਸਿਤ ਖੇਤਰ 'ਚ ਮ੍ਰਿਤਕਾਂ ਦੀ ਗਿਣਤੀ 42 ਹੋ ਗਈ ਹੈ, ਜਿਨ੍ਹਾਂ 'ਚੋਂ 2 ਲੋਕ ਜੰਮੂ-ਕਸ਼ਮੀਰ ਤੋਂ ਬਾਹਰ ਦੇ ਹਨ।


author

DIsha

Content Editor

Related News