ਜੰਮੂ ਕਸ਼ਮੀਰ : ਕਠੁਆ ''ਚ ਨਸ਼ੀਲੇ ਪਦਾਰਥ ਤਸਕਰ ਦੀ 1.25 ਕਰੋੜ ਦੀ ਜਾਇਦਾਦ ਜ਼ਬਤ
Tuesday, May 26, 2026 - 01:02 PM (IST)
ਜੰਮੂ- ਜੰਮੂ ਕਸ਼ਮੀਰ ਦੇ ਕਠੁਆ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵਿਅਕਤੀ ਦੀ ਲਗਭਗ 1.25 ਕਰੋੜ ਰੁਪਏ ਦੀ ਅਚੱਲ ਜਾਇਦਾਦ ਜ਼ਬਤ ਕੀਤੀ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਟ (ਐੱਨਡੀਪੀਐੱਸ) ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਜ਼ਬਤ ਕੀਤੀ ਗਈ ਜਾਇਦਾਦ 'ਚ ਹੀਰਾਨਗਰ ਦੇ ਛੱਪਰ ਮੋੜ 'ਤੇ ਸਥਿਤ ਦੁਕਾਨਾਂ ਅਤੇ ਇਕ ਢਾਬਾ ਸ਼ਾਮਲ ਹੈ। ਇਹ ਜਾਇਦਾਦ ਜ਼ਿਲ੍ਹੇ ਦੇ ਛੱਪੜ ਪਿੰਡ ਦੇ ਵਾਸੀ ਪ੍ਰਕਾਸ਼ ਚੰਦ ਦੇ ਪੁੱਤ ਸੁਦੇਸ਼ ਮੇਹਤਾ ਦੀ ਹੈ।
ਪੁਲਸ ਅਨੁਸਾਰ, ਜਾਂਚ ਦੌਰਾਨ ਪਾਇਆ ਗਿਆ ਕਿ ਇਸ ਜਾਇਦਾਦ ਨੂੰ ਗੈਰ-ਕਾਨੂੰਨੀ ਤੌਰ 'ਤੇ ਕਮਾਇਆ ਗਿਆ ਸੀ ਅਤੇ ਇਸ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਪ੍ਰਾਪਤ ਧਨ ਨਾਲ ਬਣਾਇਆ ਗਿਆ ਸੀ। ਪੁਲਸ ਨੇ ਦੱਸਿਆ ਕਿ ਇਹ ਕਾਰਵਾਈ ਮਾਲ, ਲੋਕ ਨਿਰਮਾਣ ਅਤੇ ਸੜਕ ਤੇ ਭਵਨ ਵਿਭਾਗਾਂ ਦੇ ਅਧਿਕਾਰੀਆਂ ਦੀ ਮੌਜੂਦਗੀ 'ਚ ਕੀਤੀ ਗਈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਦੇ ਇਸ ਕਦਮ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਨੂੰ ਜ਼ਿਲ੍ਹੇ 'ਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਰੋਕਣ ਅਤੇ ਤਸਕਾਂ ਦੇ ਵਿੱਤੀ ਨੈੱਟਵਰਕ ਨੂੰ ਖ਼ਤਮ ਵੱਲ ਇਕ ਮਹੱਤਵਪੂਰਨ ਕਦਮ ਦੱਸਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
