ਜੰਮੂ-ਕਸ਼ਮੀਰ ਦੀ ਬਾਰੂਦੀ ਸੁਰੰਗ ''ਚ ਜ਼ੋਰਦਾਰ ਧਮਾਕਾ, ਪੁੰਛ ''ਚ ਆਰਮੀ ਦੇ 2 ਜਵਾਨ ਗੰਭੀਰ ਜ਼ਖ਼ਮੀ

Monday, Oct 05, 2026 - 03:19 PM (IST)

ਜੰਮੂ-ਕਸ਼ਮੀਰ ਦੀ ਬਾਰੂਦੀ ਸੁਰੰਗ ''ਚ ਜ਼ੋਰਦਾਰ ਧਮਾਕਾ, ਪੁੰਛ ''ਚ ਆਰਮੀ ਦੇ 2 ਜਵਾਨ ਗੰਭੀਰ ਜ਼ਖ਼ਮੀ

ਮੇਂਢਰ/ਜੰਮੂ : ਫੌਜ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮੇਂਢਰ ਸੈਕਟਰ ਵਿੱਚ ਕੰਟਰੋਲ ਰੇਖਾ (LoC) ਦੇ ਨੇੜੇ ਦੋ ਬਾਰੂਦੀ ਸੁਰੰਗਾਂ ਵਿਚ ਜ਼ੋਰਦਾਰ ਧਮਾਕਾ ਹੋਇਆ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਘਟਨਾ ਦੌਰਾਨ ਭਾਰਤੀ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 9:50 ਵਜੇ ਦੇ ਕਰੀਬ ਬਾਸੂਨੀ ਟਾਪ ਨੇੜੇ ਸਰਹੱਦੀ ਵਾੜ ਦੇ ਨੇੜੇ ਗਸ਼ਤ ਕਰ ਰਹੇ ਸੈਨਿਕਾਂ ਨੇ ਬਾਰੂਦੀ ਸੁਰੰਗਾਂ ਵੇਖੀਆਂ, ਜਿਨ੍ਹਾਂ ਦੀ ਲਪੇਟ 'ਚ 2 ਜਵਾਨ ਆ ਗਏ। 

ਇਹ ਵੀ ਪੜ੍ਹੋ : ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ

ਇਸ ਘਟਨਾ ਤੋਂ ਬਾਅਦ ਉਸਨੂੰ ਤੁਰੰਤ ਇਲਾਜ ਲਈ ਫੌਜੀ ਮੈਡੀਕਲ ਸਹੂਲਤ ਵਿੱਚ ਲਿਜਾਇਆ ਗਿਆ। ਇਸ ਕਾਰਵਾਈ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਬਾਰੂਦੀ ਸੁਰੰਗ ਧਮਾਕੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਆਲੇ ਦੁਆਲੇ ਦੇ ਇਲਾਕੇ ਨੂੰ ਸੁਰੱਖਿਅਤ ਕਰ ਲਿਆ। ਇਸ ਦੌਰਾਨ ਸੁਰੱਖਿਆ ਏਜੰਸੀਆਂ ਧਮਾਕੇ ਦੇ ਹਾਲਾਤ ਅਤੇ ਬਾਰੂਦੀ ਸੁਰੰਗ ਦੀ ਜਾਣਕਾਰੀ ਨੂੰ ਲੈ ਕੇ ਜਾਂਚ ਕਰ ਰਹੀਆਂ ਹਨ। ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਸ ਤਾਇਨਾਤ ਕਰ ਦਿੱਤੀ ਗਈ। 

ਇਹ ਵੀ ਪੜ੍ਹੋ : ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News